ਕੌਮੀ ਇਨਸਾਫ਼ ਮੋਰਚੇ ਨਾਲ ਨਹੀਂ ਮੇਰਾ ਕੋਈ ਸਬੰਧ, ਅਕਾਲੀ ਹਾਂ ਅਕਾਲੀ ਰਹਾਂਗਾ : ਬਲਵੰਤ ਸਿੰਘ ਰਾਜੋਆਣਾ
ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਬਲਵੰਤ ਸਿੰਘ ਰਾਜੋਆਣਾ ਨੂੰ ਦੰਦਾਂ ਦੀ ਖ਼ਰਾਬੀ ਕਾਰਨ ਇਲਾਜ ਲਈ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਸੀ। ਇਸ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਮੇਰਾ ਕੌਮੀ ਇਨਸਾਫ਼ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਮੈਂ ਅਕਾਲੀ ਹਾਂ ਤੇ ਅਕਾਲੀ ਰਹਾਂਗਾ। ਉਨ੍ਹਾਂ ਨੇ ਸਵਾਲ ਕੀਤਾ ਕਿ ਕੌਮੀ ਇਨਸਾਫ਼ ਮੋਰਚੇ ਵਾਲੇ ਨੈਤਿਕਤਾ ਵਿਖਾਉਣ ਕਿਸ ਪਾਰਟੀ ਰੱਖਦੇ ਹਨ ਸਬੰਧ? ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਕਿਸੇ ਨੇ ਉਨ੍ਹਾਂ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ, ਜੋ ਸਹੀ ਨਹੀਂ ਹੈ।
ਇਹ ਵੀ ਪੜ੍ਹੋ : ਪਹਾੜੀ ਇਲਾਕਿਆਂ 'ਚ ਵਧਣ ਲੱਗਾ ਤਾਪਮਾਨ, ਮੈਦਾਨੀ ਇਲਾਕਿਆਂ 'ਚ ਵੀ ਗਰਮੀ ਦਾ ਅਹਿਸਾਸ
ਮੁਹਾਲੀ ਵਿਚ ਪਿਛਲੇ ਕਈ ਹਫ਼ਤਿਆਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਇਸ ਮੋਰਚੇ ਵੱਲੋਂ ਜਿਹੜੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ, ਬਲਵੰਤ ਸਿੰਘ ਰਾਜੋਆਣਾ ਉਨ੍ਹਾਂ ਵਿੱਚੋਂ ਇਕ ਹੈ।
- PTC NEWS