Sun, Sep 8, 2024
Whatsapp

ਭੁੱਖ ਹੜਤਾਲ ਕਾਰਨ ਜੇਕਰ ਕਿਸੇ ਵੀ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ- ਗਿਆਨੀ ਰਘਬੀਰ ਸਿੰਘ

Reported by:  PTC News Desk  Edited by:  Amritpal Singh -- February 20th 2024 07:58 PM
ਭੁੱਖ ਹੜਤਾਲ ਕਾਰਨ ਜੇਕਰ ਕਿਸੇ ਵੀ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ- ਗਿਆਨੀ ਰਘਬੀਰ ਸਿੰਘ

ਭੁੱਖ ਹੜਤਾਲ ਕਾਰਨ ਜੇਕਰ ਕਿਸੇ ਵੀ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ- ਗਿਆਨੀ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨਾਲ ਡਿਬੜੂਗੜ੍ਹ ਜੇਲ੍ਹ ਵਿਚ ਗੈਰ-ਕਾਨੂੰਨੀ ਵਿਹਾਰ ਤੇ ਉਨ੍ਹਾਂ ਦੀ ਬੈਰਕ ਵਿਚ ਖੁਫੀਆ ਕੈਮਰੇ ਲਗਾ ਕੇ ਉਨ੍ਹਾਂ ਦੇ ਨਿੱਜਤਾ ਦੇ ਅਧਿਕਾਰ ਨੂੰ ਖੋਹਣ ਦੀਆਂ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ। 


ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਡਿਬੜੂਗੜ੍ਹ ਜੇਲ੍ਹ ਵਿਚ ਪ੍ਰਸ਼ਾਸਨ ਦੇ ਗੈਰ-ਕਾਨੂੰਨੀ ਰਵੱਈਏ ਵਿਰੁੱਧ ਸ਼ੁਰੂ ਕੀਤੀ ਭੁੱਖ ਹੜਤਾਲ ਨੂੰ ਸਰਕਾਰ ਗੰਭੀਰਤਾ ਨਾਲ ਲਵੇ। 



ਉਨ੍ਹਾਂ ਆਖਿਆ ਕਿ ਜੇਲ੍ਹ ਵਿਚ ਕਿਸੇ ਵੀ ਹਵਾਲਾਤੀ ਦੀ ਬੈਰਕ ਵਿਚ ਖੁਫੀਆ ਕੈਮਰੇ ਲਾਉਣੇ ਅਤੇ ਉਨ੍ਹਾਂ ਦੀ ਨਿੱਜਤਾ ਦੀ ਆਜ਼ਾਦੀ ਖੋਹਣੀ ਕਿਸੇ ਵੀ ਕਾਨੂੰਨ ਅਨੁਸਾਰ ਨਹੀਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਇਸ ਬੇਇਨਸਾਫੀ ਦੇ ਖਿਲਾਫ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਲੋਂ ਸ਼ੁਰੂ ਕੀਤੀ ਭੁੱਖ ਹੜਤਾਲ ਕਾਰਨ ਜੇਕਰ ਕਿਸੇ ਵੀ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।


ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਾਣੇ ਵਿਚ ਜ਼ਹਿਰੀਲੇ ਅਤੇ ਤੰਬਾਕੂ ਪਦਾਰਥ ਦੇਣ ਦੇ ਖ਼ਦਸ਼ੇ ਸਾਹਮਣੇ ਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਡਿਬੜੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨਾਲ ਹੋ ਰਹੇ ਮਾੜੇ ਵਿਹਾਰ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਇਸ ਦੀ ਨਿਰਪੱਖ ਜਾਂਚ ਕਰਾਉਂਦੀ ਪਰ ਇਸ ਦੇ ਉਲਟ ਸਿੱਖ ਨੌਜਵਾਨਾਂ ਵਲੋਂ ਪ੍ਰਸ਼ਾਸਨ ਦੇ ਮਾੜੇ ਵਤੀਰੇ ਵਿਰੁੱਧ ਪਿਛਲੇ ਦਿਨਾਂ ਤੋਂ ਭੁੱਖ ਹੜਤਾਲ ਰੱਖੇ ਜਾਣ ‘ਤੇ ਵੀ ਸਰਕਾਰ ਦੇ ਕੰਨ੍ਹ ‘ਤੇ ਜੂੰਅ ਨਹੀਂ ਸਰਕ ਰਹੀ। 


ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਕੋਈ ਵੀ ਅਜਿਹਾ ਜ਼ੁਰਮ ਨਹੀਂ ਕੀਤਾ, ਜਿਸ ਦੇ ਬਦਲੇ ਉਨ੍ਹਾਂ ਨੂੰ ਪੰਜਾਬ ਅਤੇ ਪਰਿਵਾਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਬੜੂਗੜ੍ਹ ਜੇਲ੍ਹ ਵਿਚ ਕਾਲੇਪਾਣੀ ਵਰਗੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਤਬਦੀਲ ਕਰੇ ਅਤੇ ਉਨ੍ਹਾਂ ਦੇ ਕਾਨੂੰਨੀ ਅਤੇ ਨਿੱਜਤਾ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਵੇ ਤਾਂ ਜੋ ਸਿੱਖਾਂ ਅੰਦਰ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਨਾਲ ਦੁਰਵਿਹਾਰ ਕਾਰਨ ਪੈਦਾ ਹੋ ਰਹੇ ਰੋਸ ਤੇ ਵਿਤਕਰੇ ਦੀ ਭਾਵਨਾ ਦੂਰ ਹੋ ਸਕੇ।

-

  • Tags

Top News view more...

Latest News view more...

PTC NETWORK