Weather Update : IMD ਵੱਲੋਂ ਪਹਾੜਾਂ 'ਚ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ 'ਚ ਮੀਂਹ ਦੀ ਪੇਸ਼ੀਨਗੋਈ
ਨਵੀਂ ਦਿੱਲੀ : ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਕੁਝ ਸੂਬਿਆਂ ਵਿਚ ਤਾਪਮਾਨ 35 ਤੋਂ 37 ਡਿਗਰੀ ਦੇ ਵਿਚਕਾਰ ਪਹੁੰਚ ਗਿਆ ਹੈ। ਇਸ ਕਾਰਨ ਲੋਕ ਗਰਮੀ ਕਾਰਨ ਪਰੇਸ਼ਾਨੀ ਦਾ ਆਲਮ ਵਿਚ ਨਜ਼ਰ ਆ ਰਹੇ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ 28 ਫਰਵਰੀ ਤੋਂ ਇਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸਦਾ ਪ੍ਰਭਾਵ ਪੱਛਮੀ ਹਿਮਾਲੀਅਨ ਖੇਤਰਾਂ 'ਤੇ ਦਿਖਾਈ ਦੇਵੇਗਾ। ਆਈਐਮਡੀ ਨੇ 28 ਫਰਵਰੀ ਤੋਂ 2 ਮਾਰਚ ਤੱਕ ਕਈ ਪਹਾੜੀ ਖੇਤਰਾਂ 'ਚ ਮੀਂਹ ਜਾਂ ਬਰਫ਼ਬਾਰੀ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਦੇਸ਼ ਦੀ ਰਾਜਧਾਨੀ ਦਿੱਲੀ 'ਚ ਘੱਟੋ-ਘੱਟ ਤਾਪਮਾਨ 13 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਦਿੱਲੀ 'ਚ ਅੱਜ ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਰਾਜਧਾਨੀ ਦਿੱਲੀ 'ਚ 01 ਮਾਰਚ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਅੱਜ ਘੱਟੋ-ਘੱਟ ਤਾਪਮਾਨ 16 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਲਖਨਊ 'ਚ ਅੱਜ (ਮੰਗਲਵਾਰ) ਅੰਸ਼ਕ ਤੌਰ 'ਤੇ ਬੱਦਲਵਾਈ ਰਹਿ ਸਕਦੀ ਹੈ। ਗਾਜ਼ੀਆਬਾਦ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 16 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਗਾਜ਼ੀਆਬਾਦ ਵਿਚ ਵੀ ਬੱਦਲਵਾਈ ਰਹਿ ਸਕਦੀ ਹੈ।
ਇਹ ਵੀ ਪੜ੍ਹੋ : Former MLA Madan Lal Jalalpur : ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ 'ਤੇ ਮਾਮਲਾ ਦਰਜ, ਲੁੱਕ ਆਊਟ ਨੋਟਿਸ ਜਾਰੀ
ਇਨ੍ਹਾਂ ਰਾਜਾਂ 'ਚ ਮੀਂਹ ਤੇ ਬਰਫਬਾਰੀ ਦੀ ਸੰਭਾਵਨਾ
ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਤੱਕ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਪੈ ਸਕਦਾ ਹੈ। 01 ਤੇ 2 ਮਾਰਚ ਨੂੰ ਹਰਿਆਣਾ, ਚੰਡੀਗੜ੍ਹ ਵਿਚ ਮੀਂਹ ਪੈ ਸਕਦਾ ਹੈ। ਦੂਜੇ ਪਾਸੇ 01 ਮਾਰਚ ਨੂੰ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ। ਹਿਮਾਚਲ ਪ੍ਰਦੇਸ਼ ਵਿਚ 28 ਫਰਵਰੀ ਤੇ 01 ਮਾਰਚ ਨੂੰ ਗਰਜ ਦੇ ਨਾਲ-ਨਾਲ ਗੜੇਮਾਰੀ ਵੀ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਸਿੱਕਮ, ਅਰੁਣਾਚਲ ਪ੍ਰਦੇਸ਼ ਤੇ ਅੰਡੇਮਾਨ ਅਤੇ ਨਿਕੋਬਾਰ ਦੇ ਦੱਖਣੀ ਟਾਪੂਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ।
- PTC NEWS