Dense Fog And Rain Alert in Punjab : ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ; ਇਨ੍ਹਾਂ ਜ਼ਿਲ੍ਹਿਆਂ ’ਚ ਪਵੇਗੀ ਸੰਘਣੀ ਧੁੰਦ, ਜਾਣੋ ਮੌਸਮ ਵਿਭਾਗ ਤਾਜ਼ਾ ਭਵਿੱਖਬਾਣੀ
Dense Fog And Rain Alert in Punjab : ਇੱਕ ਪਾਸੇ ਜਿੱਥੇ ਪਹਾੜਾਂ ’ਚ ਬਰਫਬਾਰੀ ਹੋ ਰਹੀ ਹੈ। ਉੱਥੇ ਹੀ ਦੂਜੇ ਪਾਸੇ ਦਿੱਲੀ-ਐਨਸੀਆਰ, ਹਰਿਆਣਾ-ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਛੱਤੀਸਗੜ੍ਹ-ਝਾਰਖੰਡ ਸਮੇਤ ਮੈਦਾਨੀ ਇਲਾਕਿਆਂ ਵਿੱਚ, ਠੰਢ ਅਤੇ ਸੰਘਣੀ ਧੁੰਦ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਗਈ ਹੈ। ਆਉਣ ਵਾਲੇ ਦਿਨਾਂ ’ਚ ਵੀ ਲੋਕਾਂ ਨੂੰ ਰਾਹਤ ਮਿਲਦੀ ਹੋਈ ਦਿਖਾਈ ਨਹੀਂ ਦੇ ਰਹੀ ਹੈ।
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਕਾਰਨ ਸੂਰਜ ਨਹੀਂ ਨਿਕਲਿਆ, ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ 3.7 ਡਿਗਰੀ ਦੀ ਕਮੀ ਆਈ। ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਘੱਟ ਹੈ। ਜਦਕਿ ਚੰਡੀਗੜ੍ਹ ਵਿੱਚ 3.1 ਡਿਗਰੀ ਦੀ ਗਿਰਾਵਟ ਦੇਖੀ ਗਈ।ਜਿਸ ਕਾਰਨ ਚੰਡੀਗੜ੍ਹ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਹੋ ਸਕਦੀ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਬਰਨਾਲਾ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਅਤੇ ਬਿਜਲੀ ਦੇ ਨਾਲ-ਨਾਲ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।
- PTC NEWS