Thu, Nov 14, 2024
Whatsapp

Weather: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ 21 ਅਪ੍ਰੈਲ ਤੱਕ ਗਰਮੀ ਦੀ ਲਹਿਰ ਬਣੀ ਰਹੇਗੀ। ਇਸ ਦੇ ਨਾਲ ਹੀ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਅੱਜ ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਸੰਭਾਵਨਾ ਹੈ।

Reported by:  PTC News Desk  Edited by:  Aarti -- April 19th 2024 10:20 AM
Weather: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

Weather: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਨੇ ਕੀਤੀ ਇਹ ਭਵਿੱਖਬਾਣੀ

IMD Weather Alert: ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਛੇ ਸੂਬਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਅੱਠ ਰਾਜਾਂ 'ਚ ਅਗਲੇ ਕੁਝ ਦਿਨਾਂ ਦੌਰਾਨ ਮੀਂਹ ਪੈਣ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ 21 ਅਪ੍ਰੈਲ ਤੱਕ ਗਰਮੀ ਦੀ ਲਹਿਰ ਬਣੀ ਰਹੇਗੀ। ਇਸ ਦੇ ਨਾਲ ਹੀ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਅੱਜ ਅਗਲੇ ਤਿੰਨ ਦਿਨਾਂ ਤੱਕ ਗਰਮੀ ਦੀ ਸੰਭਾਵਨਾ ਹੈ।

ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਕੜਾਕੇ ਦੀ ਗਰਮੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਇਸ ਗਰਮੀ ਦੇ ਮੌਸਮ ਦੌਰਾਨ 19 ਅਤੇ 21 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਥੋੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਈਐਮਡੀ ਨੇ ਛੇ ਰਾਜਾਂ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 21 ਅਪ੍ਰੈਲ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼ ਵਿੱਚ 21 ਅਪ੍ਰੈਲ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਪ੍ਰੈਲ ਤੱਕ ਅਸਾਮ ਅਤੇ ਮੇਘਾਲਿਆ ਵਿੱਚ ਵੀ ਅਜਿਹਾ ਹੀ ਮੌਸਮ ਰਹੇਗਾ।

ਇਹ ਵੀ ਪੜ੍ਹੋ: ਰੋਪੜ ’ਚ ਦੋ ਮੰਜਿਲਾ ਮਕਾਨ ਦਾ ਲੈਂਟਰ ਹੋਇਆ ਢਹਿ-ਢੇਰੀ; 5 ਮਜ਼ਦੂਰਾਂ ਚੋਂ 2 ਨੂੰ ਕੱਢਿਆ ਸੁਰੱਖਿਅਤ ਬਾਹਰ, ਇੱਕ ਦੀ ਮੌਤ

- PTC NEWS

Top News view more...

Latest News view more...

PTC NETWORK