Fri, Sep 20, 2024
Whatsapp

ਚੰਡੀਗੜ੍ਹ ਵਿੱਚ ਅਗਲੇ 24 ਘੰਟਿਆਂ ਮੀਂਹ ਦਾ ਖਦਸ਼ਾ, ਤਾਪਮਾਨ 30 ਡਿਗਰੀ ਤੱਕ ਪਹੁੰਚਿਆ...

ਚੰਡੀਗੜ੍ਹ ਵਿੱਚ ਅੱਜ ਸ਼ਾਮ ਤੱਕ ਮੀਂਹ ਪੈ ਸਕਦਾ ਹੈ। ਜਿਸਦੇ ਚੱਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।

Reported by:  PTC News Desk  Edited by:  Shameela Khan -- July 18th 2023 09:48 AM -- Updated: July 18th 2023 09:52 AM
ਚੰਡੀਗੜ੍ਹ ਵਿੱਚ ਅਗਲੇ 24 ਘੰਟਿਆਂ ਮੀਂਹ ਦਾ ਖਦਸ਼ਾ, ਤਾਪਮਾਨ 30 ਡਿਗਰੀ ਤੱਕ ਪਹੁੰਚਿਆ...

ਚੰਡੀਗੜ੍ਹ ਵਿੱਚ ਅਗਲੇ 24 ਘੰਟਿਆਂ ਮੀਂਹ ਦਾ ਖਦਸ਼ਾ, ਤਾਪਮਾਨ 30 ਡਿਗਰੀ ਤੱਕ ਪਹੁੰਚਿਆ...

Weather Update: ਚੰਡੀਗੜ੍ਹ ਵਿੱਚ ਅੱਜ ਸ਼ਾਮ ਤੱਕ ਮੀਂਹ ਪੈ ਸਕਦਾ ਹੈ। ਜਿਸਦੇ ਚੱਲਦਿਆਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ 35 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਸੀ।



 ਹੁਮੱਸ ਤੋਂ ਮਿਲੇਗੀ ਰਾਹਤ: 

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਮੀਂਹ ਨਾ ਪੈਣ ਕਾਰਨ ਹੁਮੱਸ ਵੱਧ ਗਈ ਹੈ। ਮੌਸਮ ਵਿਭਾਗ ਨੇ ਅੱਜ ਚੰਡੀਗੜ੍ਹ ਵਿੱਚ ਹਲਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਆਵੇਗੀ ਅਤੇ ਹੁਮੱਸ ਤੋਂ ਰਾਹਤ ਮਿਲੇਗੀ। ਫਿਲਹਾਲ ਤਾਪਮਾਨ 30 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ।

ਮੌਸਮ ਵਿਭਾਗ  ਨੇ ਮੀਂਹ ਦੀ ਜਤਾਈ ਸੰਭਾਵਨਾ:

ਮੌਸਮ ਵਿਭਾਗ ਵੱਲੋਂ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜੇਕਰ ਮੀਂਹ ਨਾ ਪਿਆ ਤਾਂ ਸ਼ਹਿਰ ਦਾ ਤਾਪਮਾਨ ਹੋਰ ਵਧ ਸਕਦਾ ਹੈ। ਅਜਿਹੇ 'ਚ ਹੁਮੱਸ ਦੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ।

 ਇਹ ਵੀ ਪੜ੍ਹੋ: Oommen Chandy Passes Away: ਨਹੀਂ ਰਹੇ ਕੇਰਲ ਦੇ ਸਾਬਕਾ CM ਓਮਾਨ ਚਾਂਡੀ, ਇਸ ਤਰ੍ਹਾਂ ਦਾ ਰਿਹਾ ਉਨ੍ਹਾਂ ਦਾ ਸਿਆਸੀ ਸਫ਼ਰ



- PTC NEWS

Top News view more...

Latest News view more...

PTC NETWORK