Wed, Dec 25, 2024
Whatsapp

Hoshiarpur Accident News : ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਹਮਲਾਵਾਰ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ; ਇੱਕ ਦੀ ਹੋਈ ਮੌਤ, ਬਾਕੀ ਜ਼ਖਮੀ

ਹਾਲਾਂਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਜਦੋਂ ਹਮਲਾਵਾਰ ਭੱਜਣ ਲੱਗੇ ਤਾਂ ਕਾਤਲਾਂ ਦੀ ਗੱਡੀ ਦਾ ਭਿਆਨਕ ਹਾਦਸਾ ਹੋ ਗਿਆ ਜਿਸ ਕਾਰਨ ਕਾਤਲਾਂ ਚੋਂ ਇੱਕ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।

Reported by:  PTC News Desk  Edited by:  Aarti -- December 24th 2024 12:31 PM
Hoshiarpur Accident News : ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਹਮਲਾਵਾਰ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ; ਇੱਕ ਦੀ ਹੋਈ ਮੌਤ, ਬਾਕੀ ਜ਼ਖਮੀ

Hoshiarpur Accident News : ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਹਮਲਾਵਾਰ ਹੋਏ ਭਿਆਨਕ ਹਾਦਸੇ ਦਾ ਸ਼ਿਕਾਰ; ਇੱਕ ਦੀ ਹੋਈ ਮੌਤ, ਬਾਕੀ ਜ਼ਖਮੀ

Hoshiarpur Accident News :  ਹੁਸ਼ਿਆਰਪੁਰ 'ਚ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦਕਿ ਦੂਜਾ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਭੱਜਦੇ ਸਮੇਂ ਹਮਲਾਵਰਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ 4 ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ।

ਹਾਲਾਂਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਜਦੋਂ ਹਮਲਾਵਾਰ ਭੱਜਣ ਲੱਗੇ ਤਾਂ ਕਾਤਲਾਂ ਦੀ ਗੱਡੀ ਦਾ ਭਿਆਨਕ ਹਾਦਸਾ ਹੋ ਗਿਆ ਜਿਸ ਕਾਰਨ ਕਾਤਲਾਂ ਚੋਂ ਇੱਕ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। 

ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਦੇਰ ਰਾਤ ਗੜ੍ਹਦੀਵਾਲਾ ਬੱਸ ਸਟੈਂਡ ਵਿਖੇ ਵਾਪਰੀ। ਮ੍ਰਿਤਕ ਦੀ ਪਛਾਣ ਅਵਿਨਾਸ਼ ਵਾਸੀ ਮਿਰਜ਼ਾਪੁਰ ਵਜੋਂ ਹੋਈ ਹੈ। ਉਸ ਦੇ ਸਾਥੀ ਗਗਨਦੀਪ ਸਿੰਘ ਨੂੰ ਦਸੂਹਾ ਸਿਵਲ ਹਸਪਤਾਲ ਵਿਖੇ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫਰ ਕਰ ਦਿੱਤਾ ਗਿਆ।

ਇਸ ਤੋਂ ਇਲਾਵਾ ਹਮਲਾਵਰਾਂ ਦੀ ਪਛਾਣ ਰਿਸ਼ੀ, ਨਵਜੋਤ, ਗੌਰਵ, ਰਵੀ, ਰਵਜੋਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਰਿਸ਼ੀ ਨਵਜੋਤ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਰਿਸ਼ੀ ਦੀ ਅੱਧ ਵਿਚਕਾਰ ਹੀ ਮੌਤ ਹੋ ਗਈ। ਬਾਕੀਆਂ ਦਾ ਦਸੂਹਾ ਵਿੱਚ ਇਲਾਜ ਚੱਲ ਰਿਹਾ ਹੈ।

ਮਾਮਲੇ ਸਬੰਧੀ ਦਸੂਹਾ ਥਾਣਾ ਇੰਚਾਰਜ ਪ੍ਰਭਜੋਤ ਕੌਰ ਨੇ ਦੱਸਿਆ ਕਿ ਇਹ ਘਟਨਾ ਗੜ੍ਹਦੀਵਾਲਾ ਇਲਾਕੇ ਦੀ ਹੈ। ਵੱਡੀ ਵਾਰਦਾਤ ਹੋਣ ਦੀ ਸੂਚਨਾ ਸਾਡੇ ਥਾਣੇ ਨੂੰ ਮਿਲੀ ਸੀ। ਜਿਸ ਮੁਤਾਬਿਕ ਕਾਰ ਵਿੱਚ ਸਵਾਰ ਨੌਜਵਾਨਾਂ ਨੇ ਪਹਿਲਾਂ ਗੜ੍ਹਦੀਵਾਲਾ ਇਲਾਕੇ ਵਿੱਚ ਦੋ ਨੌਜਵਾਨਾਂ ’ਤੇ ਹਮਲਾ ਕੀਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਾਰ ਤੇਜ਼ ਹੋਣ ਕਾਰਨ ਉਨ੍ਹਾਂ ਦੀ ਕਾਰ ਟਰੈਕਟਰ ਟਰਾਲੀ ਨਾਲ ਟਕਰਾ ਗਈ ਅਤੇ ਸਾਰੇ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Punjab Weather: ਪੰਜਾਬ-ਚੰਡੀਗੜ੍ਹ 'ਚ ਦਿਨ ਦੇ ਤਾਪਮਾਨ 'ਚ ਗਿਰਾਵਟ, ਸੂਬੇ ਦੇ 17 ਜ਼ਿਲਿਆਂ 'ਚ ਧੁੰਦ ਅਤੇ ਸੀਤ ਲਹਿਰ ਦਾ ਅਲਰਟ

- PTC NEWS

Top News view more...

Latest News view more...

PTC NETWORK