Pathankot ’ਚ ਜਵਾਈ ਦਾ ਕੁੱਟ ਕੁੱਟ ਕੇ ਸਹੁਰਾ ਪਰਿਵਾਰ ਨੇ ਕੀਤਾ ਕਤਲ ; ਪੁਲਿਸ ਨੇ 7 ਖਿਲਾਫ ਕੀਤਾ ਮਾਮਲਾ ਦਰਜ, 3 ਗ੍ਰਿਫਤਾਰ
Pathankot News : ਪਠਾਨਕੋਟ ’ਚ ਸਹੁਰਾ ਪਰਿਵਾਰ ਵੱਲੋਂ ਆਪਣੇ ਜਵਾਈ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵਿਅਕਤੀ ਆਪਣੇ ਸਹੁਰੇ ਘਰ ਗਿਆ ਇਸ ਦੌਰਾਨ ਪਰਿਵਾਰ ਦੇ ਮੈਂਬਰਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਸਥਾਨਕ ਲੋਕਾਂ ਨੇ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਸਹੁਰਾ ਪਰਿਵਾਰ ’ਤੇ ਗੰਭੀਰ ਇਲਜ਼ਾਮ ਲਾਏ ਜਿਸ ਤੋਂ ਬਾਅਦ ਪੁਲਿਸ ਨੇ 7 ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ।
ਇਸ ਬਾਰੇ ਪੀੜਤ ਪਰਿਵਾਰ ਨੇ ਕਿਹਾ ਕਿ ਉਹ ਆਪਣੇ ਸਾਂਢੂ ਦੇ ਨਾਲ ਸਹੁਰੇ ਘਰ ਗਿਆ ਸੀ ਜਿੱਥੇ ਇਸ ਦੀ ਲੜਾਈ ਹੋਈ ਅਤੇ ਸਹੁਰਾ ਪਰਿਵਾਰ ਨੇ ਇਸਨੂੰ ਮਾਰ ਕੁੱਟ ਕੇ ਇਸ ਨੂੰ ਬਾਹਰ ਸੁੱਟ ਦਿੱਤਾ ਜਿਸ ਨੂੰ ਜ਼ਖਮੀ ਹਾਲਤ ਦੇ ਵਿੱਚ ਡਾਕਖਾਨਾ ਚੌਂਕ ਤੋਂ ਲਿਆਂਦਾ ਗਿਆ ਅਤੇ ਪਠਾਨਕੋਟ ਸਰਕਾਰੀ ਹਸਪਤਾਲ ਵਿਖੇ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ।
ਉਨਾਂ ਨੇ ਕਿਹਾ ਕਿ ਸਹੁਰਾ ਪਰਿਵਾਰ ਨੇ ਇਸ ਦਾ ਕਤਲ ਕੀਤਾ ਹੈ ਦੂਸਰੇ ਪਾਸੇ ਜਦੋਂ ਸਰਕਾਰੀ ਹਸਪਤਾਲ ਦੇ ਡਾਕਟਰ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਸ਼ਖਸ ਐਂਬੂਲੈਂਸ ਦੇ ਵਿੱਚ ਲਿਆਂਦਾ ਗਿਆ ਸੀ ਅਤੇ ਕਾਫੀ ਜਿਆਦਾ ਸੱਟਾਂ ਇਸ ’ਤੇ ਲੱਗੀਆਂ ਹੋਈਆਂ ਸਨ ਜਿਸਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਅਤੇ ਇਸ ਦੀ ਹੁਣ ਪਛਾਣ ਵੀ ਹੋ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਨੇ ਕਿਹਾ ਕਿ ਮ੍ਰਿਤਕ ਦੇ ਸਹੁਰੇ ਪਰਿਵਾਰ ਦੇ 7 ਲੋਕਾਂ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ 3 ਨੂੰ ਤਾਂ ਕਾਬੂ ਵੀ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Pratap Singh Bajwa News : ਪ੍ਰਤਾਪ ਸਿੰਘ ਬਾਜਵਾ ਦੇ ਸਮਰਥਨ ਵਿੱਚ ਆਏ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ, ਮਾਨ ਸਰਕਾਰ ਨੂੰ ਘੇਰਿਆ
- PTC NEWS