ਜਲੰਧਰ : ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਮਰਹੂਮ ਕਾਂਗਰਸੀ ਨੇਤਾ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਰਹੂਮ ਸਾਂਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਅਤੇ ਪੁੱਤਰ ਵਿਧਾਇਕ ਵਿਕਰਮਜੀਤ ਸਿੰਘ ਨਾਲ ਦੁੱਖ ਪ੍ਰਗਟ ਕੀਤਾ।ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਬਾਵਾ ਹੈਨਰੀ ਅਤੇ ਹੋਰ ਵੀ ਉਨ੍ਹਾਂ ਦੇ ਨਾਲ ਹਨ। ਇਸ ਤੋਂ ਬਾਅਦ ਉਹ ਕਾਂਗਰਸ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਜਾਣਗੇ।ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਸੰਤੋਖ ਚੌਧਰੀ ਕਾਂਗਰਸ ਦੇ ਸੀਨੀਅਰ ਲੀਡਰ ਸਨ ਅਤੇ ਉਹ ਪਾਰਟੀ ਲਈ ਹਰ ਸਮੇਂ ਐਕਟਿਵ ਰਹਿੰਦੇ ਸਨ।