Sun, Jan 5, 2025
Whatsapp

India Foreign Travel Rules : ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ’ਤੇ ਹੋਵੇਗੀ ਕੇਂਦਰ ਸਰਕਾਰ ਦੀ ਕਰੜੀ ਨਜ਼ਰ, ਦੇਣੀ ਪਵੇਗੀ ਇਹ ਨਿੱਜੀ ਜਾਣਕਾਰੀ, ਨਹੀਂ ਤਾਂ ...

ਦਰਅਸਲ ਹੁਣ ਯਾਤਰੀਆਂ ਦੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਸੀ ਕਦੋਂ ਤੇ ਕਿਸ ਸੀਟ 'ਤੇ ਬੈਠਾ, ਅਜਿਹੀ ਜਾਣਕਾਰੀ ਲਈ ਜਾਵੇਗੀ।

Reported by:  PTC News Desk  Edited by:  Aarti -- January 03rd 2025 12:07 PM -- Updated: January 03rd 2025 12:08 PM
India Foreign Travel Rules :  ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ’ਤੇ ਹੋਵੇਗੀ ਕੇਂਦਰ ਸਰਕਾਰ ਦੀ ਕਰੜੀ ਨਜ਼ਰ, ਦੇਣੀ ਪਵੇਗੀ ਇਹ ਨਿੱਜੀ ਜਾਣਕਾਰੀ, ਨਹੀਂ ਤਾਂ  ...

India Foreign Travel Rules : ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ’ਤੇ ਹੋਵੇਗੀ ਕੇਂਦਰ ਸਰਕਾਰ ਦੀ ਕਰੜੀ ਨਜ਼ਰ, ਦੇਣੀ ਪਵੇਗੀ ਇਹ ਨਿੱਜੀ ਜਾਣਕਾਰੀ, ਨਹੀਂ ਤਾਂ ...

India Foreign Travel Rules :  ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ’ਤੇ ਹੁਣ ਕੇਂਦਰ ਸਰਕਾਰ ’ਤੇ ਕਰੜੀ ਨਜ਼ਰ ਰੱਖੀ ਜਾਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ ਹੁਣ ਯਾਤਰੀਆਂ ਦੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿੱਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰ ਰਹੇ ਹਨ; ਇਸ ਦੇ ਖਰਚੇ ਕਿਸਨੇ ਅਤੇ ਕਿਵੇਂ ਚੁੱਕੇ; ਕੌਣ ਕਿੰਨੇ ਬੈਗ ਲੈ ਕੇ ਗਿਆ ਸੀ ਕਦੋਂ ਤੇ ਕਿਸ ਸੀਟ 'ਤੇ ਬੈਠਾ, ਅਜਿਹੀ ਜਾਣਕਾਰੀ ਲਈ ਜਾਵੇਗੀ।

ਇਹ ਡੇਟਾ 5 ਸਾਲਾਂ ਲਈ ਸਟੋਰ ਕੀਤਾ ਜਾਵੇਗਾ। ਜੇ ਲੋੜ ਹੋਵੇ, ਤਾਂ ਇਸਨੂੰ ਹੋਰ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ। ਇਸ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਦੇ ਲਈ ਸਾਰੀਆਂ ਏਅਰਲਾਈਨਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।


ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਤਸਕਰੀ 'ਤੇ ਨਜ਼ਰ ਰੱਖਣ ਲਈ ਚੁੱਕਿਆ ਗਿਆ ਹੈ। ਕਸਟਮ ਵਿਭਾਗ ਸਮੇਂ-ਸਮੇਂ 'ਤੇ ਡੇਟਾ ਦਾ ਵਿਸ਼ਲੇਸ਼ਣ ਕਰੇਗਾ। ਜੇਕਰ ਕਿਸੇ ਵਿਅਕਤੀ ਦੀ ਵਿਦੇਸ਼ ਯਾਤਰਾ ਦੌਰਾਨ ਕੋਈ ਸ਼ੱਕੀ ਪੈਟਰਨ ਦੇਖਿਆ ਜਾਂਦਾ ਹੈ ਤਾਂ ਤੁਰੰਤ ਜਾਂਚ ਸ਼ੁਰੂ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : DSP Sacked Over Lawrence Bishnoi Interview : ਪੰਜਾਬ ਪੁਲਿਸ ਦਾ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ ਮਾਮਲਾ

- PTC NEWS

Top News view more...

Latest News view more...

PTC NETWORK