India Revokes Pak Visas : ਪਾਕਿਸਤਾਨੀ ਨਾਗਰਿਕਾਂ ਦੀਆਂ ਵੀਜ਼ਾ ਸੇਵਾਵਾਂ ਮੁਅੱਤਲ, ਭਾਰਤ ਸਰਕਾਰ ਦਾ ਇੱਕ ਹੋਰ ਸਖ਼ਤ ਫੈਸਲਾ
India Revokes Pak Visas : ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੀ ਨਿਰੰਤਰਤਾ ਵਿੱਚ, ਭਾਰਤ ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਵੱਲੋਂ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਸਾਰੇ ਮੌਜੂਦਾ ਵੈਧ ਵੀਜ਼ੇ 27 ਅਪ੍ਰੈਲ 2025 ਤੋਂ ਰੱਦ ਕਰ ਦਿੱਤੇ ਗਏ ਹਨ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਵੀਜ਼ੇ ਸਿਰਫ਼ 29 ਅਪ੍ਰੈਲ, 2025 ਤੱਕ ਹੀ ਵੈਧ ਹੋਣਗੇ। ਭਾਰਤ ਵਿੱਚ ਮੌਜੂਦ ਸਾਰੇ ਪਾਕਿਸਤਾਨੀ ਨਾਗਰਿਕਾਂ ਨੂੰ ਸੋਧੇ ਹੋਏ ਵੀਜ਼ੇ ਦੀ ਮਿਆਦ ਪੁੱਗਣ ਤੋਂ ਪਹਿਲਾਂ ਭਾਰਤ ਛੱਡਣਾ ਪਵੇਗਾ। ਭਾਰਤੀ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਕਰਨ ਤੋਂ ਬਚਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਪਾਕਿਸਤਾਨ ਵਿੱਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਭਾਰਤ ਵਾਪਸ ਆਉਣ ਦੀ ਸਲਾਹ ਦਿੱਤੀ ਜਾਂਦੀ ਹੈ।
- PTC NEWS