ਭਾਰਤ ਸਰਕਾਰ ਨੂੰ ਨਹੀਂ ਕੈਨੇਡਾ 'ਤੇ ਭਰੋਸਾ! ਕੈਨੇਡਾ ਤੋਂ ਹਾਈ ਕਮਿਸ਼ਨਰਾਂ ਸਮੇਤ ਡਿਪਲੋਮੈਂਟਾ ਨੂੰ ਵਾਪਸ ਸੱਦਿਆ
India Canada Tension : ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇੱਕ ਵਾਰ ਫਿਰ ਵਿਗੜਦੇ ਨਜ਼ਰ ਆ ਰਹੇ ਹਨ। ਭਾਰਤ ਨੇ ਸੋਮਵਾਰ ਨੂੰ ਕੈਨੇਡੀਅਨ ਰਾਜਦੂਤ ਨੂੰ ਤਲਬ ਕੀਤਾ। ਇਸ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਆਪਣੇ ਹਾਈ ਕਮਿਸ਼ਨਰ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।
ਕੈਨੇਡਾ ਨੇ ਹਾਲ ਹੀ ਵਿੱਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਥਿਤ ਕਤਲ ਦੀ ਜਾਂਚ ਲਈ ਭਾਰਤੀ ਹਾਈ ਕਮਿਸ਼ਨਰ ਨੂੰ ਜੋੜਿਆ ਹੈ। ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਬਿਆਨ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਹੈ।
ਇਸ ਮਾਮਲੇ ਨੇ ਵਿਗਾੜੇ ਰਿਸ਼ਤੇ
ਨਿੱਝਰ ਮਾਮਲੇ 'ਚ ਕੈਨੇਡਾ ਪਹਿਲਾਂ ਹੀ ਭਾਰਤ 'ਤੇ ਦੋਸ਼ ਲਗਾ ਚੁੱਕਾ ਹੈ। ਪਿਛਲੇ ਸਾਲ ਵੀ ਦੋਹਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਸਨ। ਹੁਣ ਫਿਰ ਭਾਰਤ ਸਰਕਾਰ ਨੇ ਕੈਨੇਡਾ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਨਿੱਝਰ ਮਾਮਲੇ ਵਿੱਚ ਕੈਨੇਡਾ ਨੇ ਅਜੇ ਤੱਕ ਕੋਈ ਸਬੂਤ ਪੇਸ਼ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਭਾਰਤ ਦੇ ਹਾਈ ਕਮਿਸ਼ਨਰ 'ਤੇ ਗੰਭੀਰ ਦੋਸ਼ ਲਾਏ ਹਨ। ਭਾਰਤ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਕੈਨੇਡਾ ਤੋਂ ਭਾਰਤੀ ਹਾਈ ਕਮਿਸ਼ਨਰ ਦੀ ਵਾਪਸੀ ਦਾ ਮਤਲਬ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦਾ ਅੰਤ ਹੋਵੇਗਾ।
ਕੈਨੇਡੀਅਨ ਰਾਜਦੂਤ ਨੂੰ ਕੀਤਾ ਤਲਬ
ਦੱਸ ਦੇਈਏ ਕਿ ਸੋਮਵਾਰ ਨੂੰ ਭਾਰਤ ਨੇ ਕੈਨੇਡਾ ਦੇ ਰਾਜਦੂਤ ਸਟੀਵਰਟ ਵ੍ਹੀਲਰ ਨੂੰ ਵੀ ਤਲਬ ਕੀਤਾ ਸੀ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ, 'ਕੈਨੇਡਾ ਦੇ ਕਾਰਜਕਾਰੀ ਰਾਜਦੂਤ ਨੂੰ ਅੱਜ ਸ਼ਾਮ ਤਲਬ ਕੀਤਾ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਬੇਬੁਨਿਆਦ ਨਿਸ਼ਾਨਾ ਬਣਾਉਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।
'ਸਾਨੂੰ ਕੈਨੇਡਾ 'ਤੇ ਭਰੋਸਾ ਨਹੀਂ'
ਵ੍ਹੀਲਰ ਨਾਲ ਮੁਲਾਕਾਤ ਤੋਂ ਬਾਅਦ ਵਿਦੇਸ਼ ਵਿਭਾਗ ਨੇ ਕਿਹਾ, "ਅਤਿਵਾਦ ਅਤੇ ਹਿੰਸਾ ਦੇ ਮਾਹੌਲ ਵਿੱਚ, ਟਰੂਡੋ ਸਰਕਾਰ ਦੀਆਂ ਕਾਰਵਾਈਆਂ ਨੇ ਉਨ੍ਹਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਨੂੰ ਮੌਜੂਦਾ ਕੈਨੇਡੀਅਨ ਸਰਕਾਰ 'ਤੇ ਕੋਈ ਭਰੋਸਾ ਨਹੀਂ ਹੈ। ਇਸ ਲਈ ਭਾਰਤ ਸਰਕਾਰ ਨੇ ਹਾਈ ਕਮਿਸ਼ਨਰ ਅਤੇ ਹੋਰ ਡਿਪਲੋਮੈਟਾਂ ਅਤੇ ਅਧਿਕਾਰੀਆਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ।''
- PTC NEWS