Jammu-Kashmir News : ਬਾਂਦੀਪੁਰਾ 'ਚ ਖੱਡ 'ਚ ਡਿੱਗੀ ਫੌਜ ਦੀ ਗੱਡੀ, 3 ਜਵਾਨ ਸ਼ਹੀਦ, 3 ਦੀ ਹਾਲਤ ਗੰਭੀਰ
Army Vehicle Bandipura Accident : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਵਾਪਰੇ ਇਕ ਭਿਆਨਕ ਹਾਦਸੇ 'ਚ 3 ਫੌਜੀਆਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਹਾਦਸਾ ਉਦੋਂ ਵਾਪਰਿਆ, ਜਦੋਂ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਿਹਾ ਟਰੱਕ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗਿਆ। ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਜ਼ਖਮੀ ਜਵਾਨਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਂਦੀਪੋਰਾ ਜ਼ਿਲ੍ਹਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾਕਟਰ ਮਸਰਤ ਇਕਬਾਲ ਵਾਨੀ ਨੇ ਕਿਹਾ, "ਇੱਥੇ ਪੰਜ ਜ਼ਖ਼ਮੀਆਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ 3 ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਤਿੰਨ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਅਗਲੇ ਇਲਾਜ ਲਈ ਸ੍ਰੀਨਗਰ ਰੈਫ਼ਰ ਕਰ ਦਿੱਤਾ ਗਿਆ ਹੈ।"#WATCH | Bandipora, Jammu and Kashmir: Dr Masarat Iqbal Wani, Medical Superintendent of District Hospital Bandipora says, "5 injured were brought here, out of which 2 were brought dead, 3 injured who were in critical condition have been referred to Srinagar for further… https://t.co/8RBwynIEvt pic.twitter.com/UVYr8vTiVk — ANI (@ANI) January 4, 2025
ਹਫ਼ਤਾ ਪਹਿਲਾਂ ਵੀ ਵਾਪਰਿਆ ਸੀ ਹਾਦਸਾ
ਦੱਸ ਦਈਏ ਕਿ ਇਕ ਹਫਤਾ ਪਹਿਲਾਂ ਵੀ ਅਜਿਹਾ ਹੀ ਹਾਦਸਾ ਦੇਖਣ ਨੂੰ ਮਿਲਿਆ ਸੀ, ਜਦੋਂ ਫੌਜ ਦੀ ਇਕ ਗੱਡੀ ਖੱਡ 'ਚ ਪਲਟ ਗਈ ਸੀ। ਇਸ ਹਾਦਸੇ 'ਚ 5 ਜਵਾਨ ਸ਼ਹੀਦ ਹੋ ਗਏ ਅਤੇ 5 ਜਵਾਨ ਜ਼ਖਮੀ ਹੋ ਗਏ। ਇਹ ਹਾਦਸਾ ਜੰਮੂ-ਕਸ਼ਮੀਰ ਦੇ ਪੁੰਛ 'ਚ ਵਾਪਰਿਆ।
- PTC NEWS