Indian Consulate Attack Melbourne : ਕੈਨੇਡਾ ਮਗਰੋਂ ਹੁਣ ਆਸਟ੍ਰੇਲੀਆ ’ਚ ਵੀ ਹਿੰਸਾ, ਭਾਰਤੀ ਕੌਂਸਲੇਟ 'ਤੇ ਹਮਲਾ, ਮੁੱਖ ਗੇਟ ਨੂੰ ਕੀਤਾ ਗਿਆ ਖਰਾਬ
Indian Consulate Attack Melbourne : ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਜਨਰਲ 'ਤੇ ਇੱਕ ਵਾਰ ਫਿਰ ਹਮਲਾ ਹੋਇਆ ਹੈ। ਹਮਲਾਵਰਾਂ ਨੇ ਇੱਥੇ ਭਾਰਤੀ ਕੂਟਨੀਤਕ ਕੰਪਲੈਕਸ ਦੇ ਮੁੱਖ ਪ੍ਰਵੇਸ਼ ਦੁਆਰ ਨੂੰ ਪੇਂਟ ਕੀਤਾ ਹੈ। ਰਿਪੋਰਟਾਂ ਅਨੁਸਾਰ ਇਹ ਹਮਲਾ ਕਥਿਤ ਤੌਰ 'ਤੇ ਵੀਰਵਾਰ ਅਤੇ ਸ਼ੁੱਕਰਵਾਰ ਰਾਤ ਨੂੰ ਹੋਇਆ।
ਵਿਕਟੋਰੀਆ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਮੈਲਬੌਰਨ ਵਿੱਚ ਭਾਰਤੀ ਕੌਂਸਲੇਟ ਦੀ ਇਮਾਰਤ 'ਤੇ ਹਮਲੇ ਦੀਆਂ ਰਿਪੋਰਟਾਂ ਤੋਂ ਬਾਅਦ ਅਧਿਕਾਰੀ ਮੌਕੇ 'ਤੇ ਪਹੁੰਚੇ। ਇੱਥੇ ਭਾਰਤੀ ਇਸ ਹਮਲੇ ਕਾਰਨ ਚਿੰਤਤ ਹਨ ਅਤੇ ਉਨ੍ਹਾਂ ਦੇ ਵਿਚਾਰ ਵਿੱਚ ਇਹ ਬਹੁਤ ਦੁਖਦਾਈ ਹੈ ਕਿ ਆਸਟ੍ਰੇਲੀਆ ਵਿੱਚ ਭਾਰਤ ਪ੍ਰਤੀ ਨਫ਼ਰਤ ਦਾ ਮਾਮਲਾ ਸਾਹਮਣੇ ਆਇਆ ਹੈ।
ਵਿਕਟੋਰੀਆ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਵੀਰਵਾਰ 10 ਅਤੇ ਸ਼ੁੱਕਰਵਾਰ 11 ਅਪ੍ਰੈਲ ਦੀ ਵਿਚਕਾਰ ਰਾਤ ਨੂੰ ਇਮਾਰਤ ਦੇ ਮੁੱਖ ਪ੍ਰਵੇਸ਼ ਦੁਆਰ ਦੀ ਭੰਨਤੋੜ ਕੀਤੀ ਗਈ। ਇਹ ਨਾਅਰੇ ਇਮਾਰਤ ਦੇ ਸਾਹਮਣੇ ਵਾਲੇ ਹਿੱਸੇ 'ਤੇ ਲਿਖੇ ਗਏ ਸਨ। ਨੁਕਸਾਨ ਦੀ ਜਾਂਚ ਅਜੇ ਵੀ ਜਾਰੀ ਹੈ।
ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਆਸਟ੍ਰੇਲੀਆਈ ਅਧਿਕਾਰੀਆਂ ਕੋਲ ਇਹ ਮੁੱਦਾ ਉਠਾਇਆ। ਜ਼ਿਕਰਯੋਗ ਹੈ ਕਿ ਇਹ ਹਮਲਾ ਅਜਿਹੇ ਸਮੇਂ ਹੋਇਆ ਹੈ ਜਦੋਂ ਆਸਟ੍ਰੇਲੀਆ ਵਿੱਚ ਖਾਲਿਸਤਾਨ ਪੱਖੀ ਗਤੀਵਿਧੀਆਂ ਵੱਧ ਰਹੀਆਂ ਹਨ। ਇਸ ਤੋਂ ਪਹਿਲਾਂ ਬ੍ਰਿਸਬੇਨ ਵਿੱਚ ਭਾਰਤੀ ਕੌਂਸਲੇਟ 'ਤੇ ਵੀ ਖਾਲਿਸਤਾਨੀ ਸਮਰਥਕਾਂ ਨੇ ਹਮਲਾ ਕੀਤਾ ਸੀ, ਜਿੱਥੇ ਖਾਲਿਸਤਾਨੀ ਝੰਡੇ ਲਹਿਰਾਏ ਗਏ ਸਨ। ਕੁਈਨਜ਼ਲੈਂਡ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਕਿ ਨੁਕਸਾਨ ਦੀ ਜਾਂਚ ਜਾਰੀ ਹੈ।
ਕਾਬਿਲੇਗੌਰ ਹੈ ਕਿ ਕੈਨੇਡਾ ਵਿੱਚ ਵੱਖਵਾਦੀ ਸਮਰਥਕ ਭਾਰਤ ਸਰਕਾਰ ਖਿਲਾਫ ਅਜਿਹੀਆਂ ਕਾਰਵਾਈਆਂ ਕਰਦੇ ਰਹੇ ਹਨ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਭਾਰਤ ਸਰਕਾਰ ਨੇ ਆਸਟ੍ਰੇਲੀਆ ਨੂੰ ਭਾਰਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖਵਾਦੀ ਸਮਰਥਕਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : US Helicopter Crash : ਅਮਰੀਕਾ ’ਚ ਹਡਸਨ ਨਦੀ ਵਿੱਚ ਡਿੱਗਿਆ ਹੈਲੀਕਾਪਟਰ, 6 ਲੋਕਾਂ ਦੀ ਮੌਤ, ਦੇਖੋ ਭਿਆਨਕ ਵੀਡੀਓ
- PTC NEWS