Indian Embassy Issues Advisory : 'ਤੁਰੰਤ ਲੇਬਨਾਨ ਛੱਡ ਦੋ', ਵਧਦੇ ਤਣਾਅ ਦਰਮਿਆਨ ਭਾਰਤੀ ਦੂਤਾਵਾਸ ਨੇ ਜਾਰੀ ਕੀਤੀ ਐਡਵਾਈਜਰੀ
Indian Embassy Issues Advisory : ਇਜ਼ਰਾਈਲ ਅਤੇ ਲੇਬਨਾਨ ਵਿਚਾਲੇ ਜੰਗ ਭਿਆਨਕ ਹੁੰਦੀ ਜਾ ਰਹੀ ਹੈ, ਜਿਸ ਕਾਰਨ ਮੱਧ ਪੂਰਬ 'ਚ ਤਣਾਅ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੇ ਸਬੰਧ ਵਿੱਚ, ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਲੇਬਨਾਨ ਵਿੱਚ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ।
ਇਸ ਦੇ ਸਬੰਧ ਵਿੱਚ, ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਲੇਬਨਾਨ ਵਿੱਚ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਦੇਸ਼ ਛੱਡਣ ਦੀ ਸਲਾਹ ਦਿੱਤੀ। ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਟਵਿੱਟਰ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ, 'ਖੇਤਰ ਵਿੱਚ ਤਣਾਅ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਅਗਲੇ ਨੋਟਿਸ ਤੱਕ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਹਮਾਸ ਅਤੇ ਇਜ਼ਰਾਈਲ ਵਿਚਾਲੇ ਜੰਗ ਨੂੰ ਲਗਭਗ ਇਕ ਸਾਲ ਹੋ ਗਿਆ ਹੈ ਅਤੇ ਹੁਣ ਇਜ਼ਰਾਈਲ ਖੁੱਲ੍ਹੇਆਮ ਹਿਜ਼ਬੁੱਲਾ ਨੂੰ ਨਿਸ਼ਾਨਾ ਬਣਾ ਰਿਹਾ ਹੈ। ਪਿਛਲੇ ਹਫਤੇ ਪੇਜਰ ਹਮਲੇ ਨਾਲ ਸ਼ੁਰੂ ਹੋਇਆ ਇਹ ਹਮਲਾ ਹੁਣ ਹਵਾਈ ਹਮਲਿਆਂ ਵਿੱਚ ਬਦਲ ਗਿਆ ਹੈ। ਜਾਣਕਾਰੀ ਮੁਤਾਬਕ ਇਜ਼ਰਾਇਲੀ ਬੰਬਾਰੀ ਕਾਰਨ ਲੇਬਨਾਨ 'ਚ ਹੁਣ ਤੱਕ 580 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਦਰਜਨਾਂ ਬੱਚੇ ਵੀ ਸ਼ਾਮਲ ਹਨ। ਲੇਬਨਾਨ ਦੇ ਸਿਹਤ ਮੰਤਰੀ ਨੇ ਇਸ ਨੂੰ 'ਨਸਲਕੁਸ਼ੀ' ਕਿਹਾ ਹੈ।
ਇਜ਼ਰਾਇਲੀ ਫੌਜ ਕਈ ਮਹੀਨਿਆਂ ਤੋਂ ਲੈਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਹਮਲੇ ਕਰ ਰਹੀ ਸੀ। ਪਰ 17 ਸਤੰਬਰ ਨੂੰ ਇਜ਼ਰਾਈਲ ਨੇ ਆਪਣੇ ਲੋਕਾਂ ਨੂੰ ਵਾਪਸ ਜਾਣ ਲਈ ਕਿਹਾ। ਉਦੋਂ ਤੋਂ ਅਜਿਹਾ ਲੱਗ ਰਿਹਾ ਸੀ ਕਿ ਇਜ਼ਰਾਈਲ ਲੇਬਨਾਨ ਵਿੱਚ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦੇਣ ਦੀ ਤਿਆਰੀ ਕਰ ਰਿਹਾ ਸੀ।
ਇਹ ਵੀ ਪੜ੍ਹੋ : Bus Hijacked In Los Angeles : ਅਮਰੀਕਾ ਦੇ ਲਾਸ ਏਂਜਲਸ ਵਿੱਚ ਬੱਸ ਅਗਵਾ, ਖਿੜਕੀ ਤੋਂ ਛਾਲ ਮਾਰ ਕੇ ਭੱਜਿਆ ਡਰਾਈਵਰ
- PTC NEWS