ਚੰਡੀਗੜ੍ਹ: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਜ਼ਿਲ੍ਹਾ ਅਦਾਲਤ ’ਚ ਬੰਬ ਦੀ ਸੂਚਨਾ ਮਿਲੀ। ਪਰ ਬਾਅਦ ’ਚ ਇਹ ਜਾਣਕਾਰੀ ਹਾਸਿਲ ਹੋਈ ਕਿ ਅਦਾਲਤ ’ਚ ਐਮਰਜੈਂਸੀ ਮੌਕ ਡਰਿੱਲ ਕੀਤੀ ਗਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ ਅਦਾਲਤ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ। ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀਆਂ ਗਈਆਂ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1144838706088531/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe> ਮਿਲੀ ਜਾਣਕਾਰੀ ਮੁਤਾਬਿਕ ਇਸ ਮੌਕੇ 'ਤੇ ਭਾਰੀ ਪੁਲਿਸ ਫੋਰਸ ਪਹੁੰਚ ਗਈ ਸੀ। ਪੂਰੇ ਕੰਪਲੈਕਸ ਨੂੰ ਖਾਲੀ ਕਰਵਾ ਕੇ ਸੀਲ ਕਰ ਦਿੱਤਾ ਗਿਆ। ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ ਲਈ ਕਿਹਾ ਗਿਆ। ਨਾਲ ਹੀ ਸ਼ੱਕੀ ਗੱਡੀ ਆਦਿ ਤੋਂ ਦੂਰ ਰਹਿਣ ਦੀ ਹਿਦਾਇਤ ਦਿੱਤੀ ਗਈ। ਇਹ ਵੀ ਪੜ੍ਹੋ: ਸਮਾਗਮ 'ਚ 'ਆਪ' ਵਿਧਾਇਕ ਤੇ ਹਲਕਾ ਇੰਚਾਰਜ ਮਾਈਕ ਨੂੰ ਲੈ ਕੇ ਭਿੜੇ