Gurmeet Ram Rahim : ਰਾਮ ਰਹੀਮ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ ! ਮਾਨ ਸਰਕਾਰ ਨੇ 3 ਮਾਮਲਿਆਂ 'ਚ ਕੇਸ ਸ਼ੁਰੂ ਕਰਨ ਨੂੰ ਦਿੱਤੀ ਹਰੀ ਝੰਡੀ
Gurmeet Ram Rahim : ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।ਦਰਅਸਲ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਵਿੱਚ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਮਾਮਲੇ ਸਾਲ 2015 ਨਾਲ ਸਬੰਧਤ ਹਨ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਰਾਮ ਰਹੀਮ ਖਿਲਾਫ ਮਾਮਲਾ ਦਰਜ ਕਰਨ ਦੀ ਇਜਾਜ਼ਤ ਮੰਗੀ ਸੀ। ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਟੇਅ ਲਗਾ ਦਿੱਤੀ ਸੀ।
ਰਾਮ ਰਹੀਮ ਖਿਲਾਫ ਇਹ ਕੇਸ ਹੋਣਗੇ ਦਰਜ
ਗੁਰਮੀਤ 'ਤੇ ਜੁਲਾਈ 2015 'ਚ ਬੁਰਜ ਜਵਾਹਰ ਸਿੰਘ ਵਾਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ, ਕੁਝ ਦਿਨਾਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਗਲੀਆਂ 'ਚ ਸੁੱਟਣ ਅਤੇ ਅਕਤੂਬਰ 2015 'ਚ ਬਹਿਬਲ ਕਲਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਤੋਂ ਬਾਅਦ ਬਰਗਾੜੀ 'ਚ ਗੋਲੀ ਚਲਾਉਣ ਵਾਲਿਆਂ 'ਤੇ ਕੇਸ ਦਰਜ ਚੱਲਣਗੇ।
ਇਹ ਵੀ ਪੜ੍ਹੋ : Bulandshahr Cylinder Blast : ਬੁਲੰਦਸ਼ਹਿਰ 'ਚ ਆਕਸੀਜਨ ਸਿਲੰਡਰ 'ਚ ਧਮਾਕਾ; ਦੋ ਮੰਜ਼ਿਲਾ ਮਕਾਨ ਹੋਇਆ ਢਹਿ-ਢੇਰੀ, 6 ਲੋਕਾਂ ਦੀ ਮੌਤ
- PTC NEWS