Mon, Sep 23, 2024
Whatsapp

Israel airstrikes on Lebanon : ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 100 ਦੀ ਮੌਤ, 400 ਜ਼ਖਮੀ

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਸੰਘਰਸ਼ ਤੇਜ਼ ਹੋ ਗਿਆ ਹੈ। ਇਜ਼ਰਾਇਲੀ ਫੌਜ ਨੇ ਲੇਬਨਾਨ ਦੇ ਦੱਖਣੀ ਅਤੇ ਉੱਤਰ-ਪੂਰਬੀ ਹਿੱਸਿਆਂ 'ਚ ਵੱਡੇ ਹਵਾਈ ਹਮਲੇ ਕੀਤੇ ਹਨ। ਜਾਣਕਾਰੀ ਮੁਤਾਬਕ ਇਜ਼ਰਾਇਲੀ ਫੌਜ ਨੇ ਹਿਜ਼ਬੁੱਲਾ ਦੇ 300 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਹਮਲਿਆਂ ਵਿੱਚ 100 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।

Reported by:  PTC News Desk  Edited by:  Dhalwinder Sandhu -- September 23rd 2024 06:53 PM
Israel airstrikes on Lebanon : ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 100 ਦੀ ਮੌਤ, 400 ਜ਼ਖਮੀ

Israel airstrikes on Lebanon : ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਦਾ ਹਵਾਈ ਹਮਲਾ, 100 ਦੀ ਮੌਤ, 400 ਜ਼ਖਮੀ

Israel airstrikes on Lebanon : ਇਜ਼ਰਾਇਲੀ ਫੌਜ ਨੇ ਲੇਬਨਾਨ ਦੇ ਦੱਖਣੀ ਅਤੇ ਉੱਤਰ-ਪੂਰਬੀ ਹਿੱਸਿਆਂ 'ਚ ਹਵਾਈ ਹਮਲੇ ਕੀਤੇ ਹਨ। ਇਜ਼ਰਾਇਲੀ ਫੌਜ ਮੁਤਾਬਕ ਇਨ੍ਹਾਂ ਇਲਾਕਿਆਂ 'ਚ ਹਿਜ਼ਬੁੱਲਾ ਦੇ ਕਰੀਬ 300 ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਲ-ਜਜ਼ੀਰਾ ਦੀ ਰਿਪੋਰਟ ਮੁਤਾਬਕ ਲੇਬਨਾਨ ਨੇ ਕਿਹਾ ਹੈ ਕਿ ਇਨ੍ਹਾਂ ਹਮਲਿਆਂ 'ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 400 ਲੋਕ ਜ਼ਖਮੀ ਹਨ।

ਜਾਣਕਾਰੀ ਮੁਤਾਬਕ ਹਮਲਿਆਂ ਤੋਂ ਪਹਿਲਾਂ ਇਜ਼ਰਾਇਲੀ ਫੌਜ ਨੇ ਲੇਬਨਾਨ ਦੇ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਸੰਦੇਸ਼ ਜਾਰੀ ਕੀਤਾ ਸੀ। ਲੇਬਨਾਨ ਦੇ ਸਥਾਨਕ ਮੀਡੀਆ ਨੇ ਦੱਸਿਆ ਹੈ ਕਿ ਬੇਰੂਤ ਸਮੇਤ ਕਈ ਇਲਾਕਿਆਂ ਦੇ ਲੋਕਾਂ ਨੂੰ ਲੈਂਡਲਾਈਨ ਕਾਲ ਸੰਦੇਸ਼ਾਂ ਰਾਹੀਂ ਚਿਤਾਵਨੀ ਦਿੱਤੀ ਗਈ ਹੈ। ਇਸ ਵਿੱਚ ਹਵਾਈ ਹਮਲਿਆਂ ਤੋਂ ਬਚਣ ਲਈ ਇਮਾਰਤਾਂ ਨੂੰ ਖਾਲੀ ਕਰਨ ਲਈ ਕਿਹਾ ਗਿਆ ਹੈ।


ਇਜ਼ਰਾਇਲੀ ਫੌਜ ਨੇ ਲੇਬਨਾਨ ਦੇ ਦਰਜਨਾਂ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਇਲੀ ਫੌਜ ਨੇ ਮਜਦਲ ਸਲੇਮ, ਹੁਲਾ, ਤੋਰਾ, ਕਲੇਲੇਹ, ਹਰਿਸ, ਨਬੀ ਚਿਤ, ਹਰਬਤਾ ਸਮੇਤ ਕਈ ਇਲਾਕਿਆਂ 'ਚ ਹਵਾਈ ਹਮਲੇ ਕੀਤੇ ਹਨ। ਹਿਜ਼ਬੁੱਲਾ ਵੱਲੋਂ ਇਜ਼ਰਾਈਲ ਦੇ ਹਥਿਆਰਾਂ ਦੇ ਗੋਦਾਮ ਨੂੰ ਨਿਸ਼ਾਨਾ ਬਣਾਉਣ ਦੀ ਵੀ ਖ਼ਬਰ ਹੈ।

ਮਰਨ ਵਾਲਿਆਂ ਵਿੱਚ ਔਰਤਾਂ, ਬੱਚੇ ਵੀ ਸ਼ਾਮਲ 

ਲੇਬਨਾਨ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਇਜ਼ਰਾਈਲ ਦੇ ਹਵਾਈ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਔਰਤਾਂ, ਬੱਚੇ ਅਤੇ ਪੈਰਾ ਮੈਡੀਕਲ ਸਟਾਫ ਸ਼ਾਮਲ ਸਨ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਇਨ੍ਹਾਂ ਹਮਲਿਆਂ 'ਚ ਘੱਟੋ-ਘੱਟ 100 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 400 ਦੇ ਕਰੀਬ ਲੋਕ ਜ਼ਖਮੀ ਹਨ।

IDF ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ

ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਇਲੀ ਫੌਜ ਦੇ ਬੁਲਾਰੇ ਡੇਨੀਅਲ ਹਗਾਰੀ ਨੇ ਕਿਹਾ ਹੈ ਕਿ ਇਜ਼ਰਾਈਲ ਬੇਕਾ ਘਾਟੀ 'ਚ ਹਿਜ਼ਬੁੱਲਾ ਦੇ ਖਿਲਾਫ ਵੱਡੇ ਪੱਧਰ 'ਤੇ ਹਮਲੇ ਦੀ ਤਿਆਰੀ ਕਰ ਰਿਹਾ ਹੈ, ਜਦੋਂ ਡੇਨੀਅਲ ਹਗਾਰੀ ਨੂੰ ਜ਼ਮੀਨੀ ਫੌਜੀ ਕਾਰਵਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਜ਼ਰਾਈਲ ਨੇ ਲੇਬਨਾਨ 'ਚ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ . ਹਗਾਰੀ ਨੇ ਕਿਹਾ ਕਿ ਲੇਬਨਾਨ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਖਤਰੇ ਵਾਲੇ ਇਲਾਕਿਆਂ ਨੂੰ ਖਾਲੀ ਕਰ ਲੈਣਾ ਚਾਹੀਦਾ ਹੈ ਕਿਉਂਕਿ ਇਜ਼ਰਾਇਲੀ ਫੌਜ ਹਿਜ਼ਬੁੱਲਾ ਖਿਲਾਫ ਵੱਡੇ ਪੱਧਰ 'ਤੇ ਹਮਲਾ ਕਰਨ ਜਾ ਰਹੀ ਹੈ।

ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਤਣਾਅ ਵਧਿਆ

ਪਿਛਲੇ ਹਫ਼ਤੇ 17 ਅਤੇ 18 ਸਤੰਬਰ ਨੂੰ ਲੇਬਨਾਨ ਵਿੱਚ ਪੇਜਰ ਅਤੇ ਵਾਕੀ-ਟਾਕੀ ਧਮਾਕਿਆਂ ਤੋਂ ਬਾਅਦ ਇਜ਼ਰਾਈਲ ਅਤੇ ਹਿਜ਼ਬੁੱਲਾ ਦਰਮਿਆਨ ਤਣਾਅ ਆਪਣੇ ਸਿਖਰ 'ਤੇ ਹੈ। ਐਤਵਾਰ ਨੂੰ ਹਿਜ਼ਬੁੱਲਾ ਦੇ ਉਪ ਮੁਖੀ ਨਾਇਸ ਕਾਸਮ ਨੇ ਵੀ ਕਿਹਾ ਕਿ ਉਨ੍ਹਾਂ ਦੇ ਲੜਾਕਿਆਂ ਅਤੇ ਇਜ਼ਰਾਈਲ ਵਿਚਾਲੇ ਸਿੱਧੀ ਜੰਗ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ : Punjab Cabinet Reshuffle : ਜਾਣੋ ਕੌਣ ਹਨ ਉਹ 5 ਚਿਹਰੇ ਜੋ ਮਾਨ ਕੈਬਨਿਟ 'ਚ ਹੋਏ ਸ਼ਾਮਲ

- PTC NEWS

Top News view more...

Latest News view more...

PTC NETWORK