Jagjit Singh Dallewal Health : ਮਰਨ ਵਰਤ ਤੋੜਣ ਮਗਰੋਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨਾਸਾਜ; ਹਸਪਤਾਲ ’ਚ ਚੱਲ ਰਿਹਾ ਇਲਾਜ
jagjit Singh Dallewal Health : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਇੱਕ ਵਾਰ ਫੇਰ ਤੋਂ ਸਿਹਤ ਖਰਾਬ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਆਗੂ ਡੱਲੇਵਾਲ ਨੂੰ ਬਰਨਾਲਾ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਿਕ ਡੱਲੇਵਾਲ ਦੀ ਤਬੀਅਤ ’ਚ ਸਵੇਰ 5 ਵਜੇ ਤੋਂ ਬਾਅਦ ਸੁਧਾਰ ਹੋ ਰਿਹਾ ਹੈ। ਫਿਲਹਾਲ ਡਾਕਟਰ ਆਰਾਮ ਕਰਨ ਦੀ ਸਲਾਹ ਦੇ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਡੱਲੇਵਾਲ ਦੇ ਢਿੱਡ ’ਚ ਅਚਾਨਕ ਤੇਜ਼ ਦਰਜ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਤੇਜ਼ ਦਰਦ ਦੇ ਚੱਲਦੇ ਉਨ੍ਹਾਂ ਨੂੰ ਇਜੈਕਸ਼ਨ ਲਗਾਏ ਅਤੇ ਅਲਟ੍ਰਾਸਾਊਡ ਕੀਤੇ ਅਤੇ ਹੋਰ ਟੈਸਟ ਵੀ ਕੀਤੇ ਜਾ ਰਹੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੁਝ ਰਾਹਤ ਮਿਲੀ ਹੈ। ਪਰ ਅਜੇ ਵੀ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਲਾਂਕਿ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦੀ ਮੁੜ ਤੋਂ ਜਾਂਚ ਕੀਤੀ ਜਾਵੇਗੀ।
ਦੱਸ ਦਈਏ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਬਠਿੰਡਾ ਤੋਂ ਮੁਕਤਸਰ ਰੋਡ ਪਿੰਡ ਦੋਦਾ ਅਨਾਜ ਮੰਡੀ ਵਿਖੇ ਮਹਾਪੰਚਾਇਤ ਹੋ ਰਹੀ ਹੈ। ਜਿਸ ’ਚ ਜਗਜੀਤ ਸਿੰਘ ਡੱਲੇਵਾਲ ਪਹੁੰਚਣਗੇ। ਹਾਲਾਂਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਾਕੀ ਉਨ੍ਹਾਂ ਦੀ ਸਿਹਤ ’ਤੇ ਨਿਰਭਰ ਹੈ ਕਿ ਉਹ ਆ ਪਾਉਣਗੇ ਜਾਂ ਨਹੀਂ।
ਕਿਸਾਨ ਆਗੂ ਕਾਕਾ ਸਿੰਘ ਕੋਹੜਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਿਹਤਯਾਬ ਹੋਣ ਦੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਦੋਦਾ ਦੀ ਅਨਾਜ ਮੰਡੀ ਵਿਖੇ ਆਯੋਜਿਤ ਮਹਾਪੰਚਾਇਤ ਵਿੱਚ ਬੋਲਦਿਆਂ, ਉਨ੍ਹਾਂ ਕਿਹਾ ਕਿ ਭਾਵੇਂ ਜਗਜੀਤ ਸਿੰਘ ਡੱਲੇਵਾਲ ਦਾ ਇਲਾਜ ਚੱਲ ਰਿਹਾ ਹੈ, ਪਰ ਉਹ ਸ੍ਰੀ ਮੁਕਤਸਰ ਸਾਹਿਬ ਦੇ ਦੋਦਾ ਦੀ ਅਨਾਜ ਮੰਡੀ ਵਿਖੇ ਆਯੋਜਿਤ ਵਿਸ਼ਾਲ ਕਿਸਾਨ ਸੰਮੇਲਨ ਵਿੱਚ ਸ਼ਾਮਲ ਹੋਣਾ ਅਤੇ ਕਿਸਾਨਾਂ ਨੂੰ ਮਿਲਣਾ ਚਾਹੁੰਦੇ ਹਨ। ਦੱਸ ਦਈਏ ਕਿ ਕਾਕਾ ਸਿੰਘ ਕੋਹੜਾ ਅਤੇ ਅਭਿਮਨਿਊ ਕੋਹਾੜ ਸਣੇ ਕਿਸਾਨ ਆਗੂ ਵੀ ਹਸਪਤਾਲ ’ਚ ਮੌਜੂਦ ਹਨ।
- PTC NEWS