Jagjit Singh Dallewal Hunger Strike : 49ਵੇਂ ਦਿਨ ’ਚ ਸ਼ਾਮਲ ਡੱਲੇਵਾਲ ਦੀ ਭੁੱਖ ਹੜਤਾਲ, ਸੁੰਗੜਨ ਲੱਗੀ ਹੈ ਚਮੜੀ; ਡਾਕਟਰਾਂ ਨੇ ਆਖੀ ਇਹ ਵੱਡੀ ਗੱਲ
jagjit Singh Dallewal Hunger Strike : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਨੇ ਕਿਹਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨਾ ਸ਼ੁਰੂ ਹੋ ਗਿਆ ਹੈ, ਜੋ ਕਿ ਚਿੰਤਾਜਨਕ ਸਥਿਤੀ ਹੈ।
ਦੱਸ ਦਈਏ ਕਿ 49 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਖ਼ਰਾਬ ਹੈ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ। ਉਨ੍ਹਾਂ ਨੂੰ ਪਹਿਲਾਂ ਹੀ ਬੋਲਣ ਵਿੱਚ ਮੁਸ਼ਕਲ ਆ ਰਹੀ ਸੀ। ਹੁਣ ਉਸਦਾ ਸਰੀਰ ਸੁੰਗੜਨਾ ਸ਼ੁਰੂ ਹੋ ਗਿਆ ਹੈ। ਉਸਦਾ ਸਰੀਰ ਆਪਣੇ ਆਪ ਨੂੰ ਖਾ ਰਿਹਾ ਹੈ। ਇਸਦੀ ਭਰਪਾਈ ਦੁਬਾਰਾ ਨਹੀਂ ਕੀਤੀ ਜਾ ਸਕੇਗੀ। ਹਾਲਾਂਕਿ, ਸਰਕਾਰੀ ਅਤੇ ਨਿੱਜੀ ਡਾਕਟਰਾਂ ਦੀ ਇੱਕ ਟੀਮ ਉਸ 'ਤੇ ਨਜ਼ਰ ਰੱਖ ਰਹੀ ਹੈ।
ਪੰਜਾਬ ਸਰਕਾਰ ਨੇ ਪ੍ਰਦਰਸ਼ਨ ਵਾਲੀ ਥਾਂ ਦੇ ਨੇੜੇ ਇੱਕ ਅਸਥਾਈ ਹਸਪਤਾਲ ਅਤੇ ਐਂਬੂਲੈਂਸ ਤਾਇਨਾਤ ਕੀਤੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਿਆ ਜਾ ਸਕੇ। ਹਾਲਾਂਕਿ, ਡੱਲੇਵਾਲ ਡਾਕਟਰੀ ਸਹੂਲਤ ਨਹੀਂ ਲੈ ਰਹੇ ਹਨ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਵੀ ਚੱਲ ਰਹੀ ਹੈ।
ਦੂਜੇ ਪਾਸੇ ਇਸ ਅੰਦੋਲਨ ਸਬੰਧੀ ਪਟਿਆਲਾ ਵਿੱਚ ਇੱਕ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਮੋਰਚਿਆਂ 'ਤੇ ਸੰਯੁਕਤ ਕਿਸਾਨ ਮੋਰਚਾ ਸਿਆਸੀ ਅਤੇ ਗੈਰ ਸਿਆਸੀ (SKM) ਦੇ ਆਗੂ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕਿਸਾਨ ਅੰਦੋਲਨ ਲਈ ਸੰਯੁਕਤ ਕਿਸਾਨ ਮੋਰਚਾ ਦੇ ਸਮਰਥਨ 'ਤੇ ਚਰਚਾ ਕੀਤੀ ਜਾਵੇਗੀ।
- PTC NEWS