Jagjit Singh Dallewal Hunger Strike Day 52 : ਡੱਲੇਵਾਲ ਦਾ ਮਰਨ ਵਰਤ 52ਵੇਂ ਦਿਨ ’ਚ ਸ਼ਾਮਲ; ਸਿਹਤ ਨਾਜ਼ੂਕ , 111 ਕਿਸਾਨਾਂ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਦੇਖੋ ਤਸਵੀਰਾਂ
jagjit Singh Dallewal Hunger Strike Day 52 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਵੀਰਵਾਰ) 52ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਉਸ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਮਰਥਨ 'ਚ 111 ਲੋਕਾਂ ਵਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਦੂਜੇ ਦਿਨ 'ਚ ਦਾਖਲ ਹੋ ਗਿਆ ਹੈ।
ਦੂਜੇ ਪਾਸੇ ਸੰਘਰਸ਼ ਨੂੰ ਲੈ ਕੇ ਅੱਜ ਦੁਪਹਿਰ 12 ਵਜੇ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਵੱਲੋਂ ਸ਼ੰਭੂ ਬਾਰਡਰ ਵਿਖੇ ਵੱਡਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸੂਬੇ ਦੇ ਹਰ ਪਿੰਡ ਵਿੱਚੋਂ ਘੱਟੋ-ਘੱਟ ਇੱਕ ਟਰੈਕਟਰ ਟਰਾਲੀ ਲਿਆਉਣ ਦਾ ਸੱਦਾ ਦਿੱਤਾ। ਇਸ ਦੇ ਨਾਲ ਹੀ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਚ ਹੈ। ਹਰ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ।
- PTC NEWS