Jagjit Singh Dallewal Hunger Strike Day 54 : ਮੁੜ ਵਿਗੜੀ ਮਰਨ ਵਰਤ ’ਤੇ ਡੱਲੇਵਾਲ ਦੀ ਸਿਹਤ, ਤੜਕਸਾਰ ਕੀਤੀਆਂ ਉਲਟੀਆਂ; ਡਾਕਟਰਾਂ ਨੇ ਦਿੱਤੀ ਇਹ ਵੱਡੀ ਜਾਣਕਾਰੀ
jagjit Singh Dallewal Hunger Strike Day 54 : ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਉਨ੍ਹਾਂ ਦੀ ਹਾਲਤ ਬੇਹੱਦ ਹੀ ਨਾਜ਼ੁਕ ਬਣੀ ਪਈ ਹੈ। ਦੂਜੇ ਪਾਸੇ ਇੱਕ ਵਾਰ ਫਿਰ ਤੋਂ ਉਨ੍ਹਾਂ ਦੀ ਹਾਲਤ ਵਿਗੜਨ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਤੜਕਸਾਰ ਕਰੀਬ 2 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ ਉਲਟੀਆਂ ਆਉਣ ਲੱਗੀਆਂ। ਫਿਲਹਾਲ ਡਾਕਟਰਾਂ ਦੀਆਂ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਦਾ ਕਹਿਣਾ ਹੈ ਕਿ ਪਾਣੀ ਨਾ ਪਚਣ ਕਾਰਨ ਉਨ੍ਹਾਂ ਦਾ ਸਰੀਰ ਖੁਦ ਨੂੰ ਹੀ ਖਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਡੱਲੇਵਾਲ ਦੀ ਹਾਲਤ ਬੇਹੱਦ ਨਾਜ਼ੂਕ ਹੋਣ ਕਾਰਨ ਮੈਡੀਕਲ ਸਹਾਇਤਾ ਦੀ ਬਹੁਤ ਜਿਆਦਾ ਜ਼ਰੂਰਤ ਹੈ। ਪਰ ਜਗਜੀਤ ਸਿੰਘ ਡੱਲੇਵਾਲ ਇਲਾਜ ਤੋਂ ਲਗਾਤਾਰ ਇਨਕਾਰ ਕਰ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਅੱਜ ਪਟਿਆਲਾ ਦੇ ਪਾਤੜਾਂ ਵਿੱਚ ਖਨੌਰੀ ਅਤੇ ਸ਼ੰਭੂ ਮੋਰਚਾ ਦੇ ਆਗੂਆਂ ਯਾਨੀ ਸੰਯੁਕਤ ਕਿਸਾਨ ਮੋਰਚਾ ਦੇ ਸਿਆਸੀ ਅਤੇ ਗੈਰ ਸਿਆਸੀ ਆਗੂਆਂ ਦੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ 26 ਜਨਵਰੀ ਨੂੰ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਿਸ ਵਿਚ ਉਨ੍ਹਾਂ ਕਿਸਾਨ ਆਗੂ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ।
ਇਹ ਵੀ ਪੜ੍ਹੋ : ਐੱਸਜੀਪੀਸੀ ਦੀਆਂ ਵੋਟਰ ਲਿਸਟਾਂ ਵਿੱਚ ਹੋ ਰਹੀਆਂ ਧਾਂਦਲੀਆਂ ਨੂੰ ਰੋਕਣ ਲਈ ਗੰਭੀਰ ਵਿਚਾਰ ਵਟਾਂਦਰੇ ਕੀਤੇ ਜਾਣਗੇ: ਡਾ. ਚੀਮਾ
- PTC NEWS