Jagjit Singh Dallewal Health Report : SC ਨੇ ਡੱਲੇਵਾਲ ਦੀ ਮੰਗੀ ਮੈਡੀਕਲ ਰਿਪੋਰਟ; AIIMS ਡਾਇਰੈਕਟਰ ਨੂੰ ਇੱਕ ਮੈਡੀਕਲ ਬੋਰਡ ਬਣਾਉਣ ਦੇ ਹੁਕਮ
jagjit Singh Dallewal Health Report : ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤੇ ਗਏ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਡੱਲੇਵਾਲ ਨੂੰ ਪਾਣੀ ਪੀਣ ਵਿੱਚ ਮੁਸ਼ਕਲ ਆ ਰਹੀ ਹੈ। ਉਹ ਜੋ ਵੀ ਪਾਣੀ ਪੀਂਦੇ ਹਨ ਉਹ ਤੁਰੰਤ ਉਲਟੀਆਂ ਰਾਹੀਂ ਬਾਹਰ ਆ ਜਾਂਦਾ ਹੈ। ਮੰਗਲਵਾਰ ਨੂੰ ਪਟਿਆਲਾ ਤੋਂ ਸਰਕਾਰੀ ਡਾਕਟਰਾਂ ਦੀ ਇੱਕ ਟੀਮ ਨੇ ਡੱਲੇਵਾਲ ਦੀ ਜਾਂਚ ਕੀਤੀ।
ਉੱਥੇ ਹੀ ਦੂਜੇ ਪਾਸੇ ਅੱਜ ਮੁੜ ਤੋਂ ਸੁਪਰੀਮ ਕੋਰਟ ’ਚ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਦੌਰਾਨ ਸਾਰੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਸਾਰੀਆਂ ਪੁਰਾਣੀਆਂ ਅਤੇ ਮੌਜੂਦਾ ਮੈਡੀਕਲ ਰਿਪੋਰਟਾਂ ਉਨ੍ਹਾਂ ਨੂੰ ਦਿੱਤੀਆਂ ਜਾਣ।
ਡੱਲੇਵਾਲ ਸਬੰਧੀ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਸਟਿਸ ਸੂਰਿਆ ਕਾਂਤ ਅਤੇ ਐਨਕੇ ਸਿੰਘ ਦੇ ਬੈਂਚ ਸਾਹਮਣੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਵਿੱਚ ਪ੍ਰਗਤੀ ਹੋ ਰਹੀ ਹੈ। ਸਾਡੀ ਟੀਮ ਉਨ੍ਹਾਂ ਤੋਂ ਸਿਰਫ਼ 10 ਮੀਟਰ ਦੀ ਦੂਰੀ 'ਤੇ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਡੱਲੇਵਾਲ ਦੀ ਸਿਹਤ ’ਚ ਸੁਧਾਰ ਆਇਆ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਕਾਫੀ ਸਥਿਰ ਹੈ।
ਇਹ ਵੀ ਪੜ੍ਹੋ : Gurugram Firing News : ਗੋਲੀਬਾਰੀ ਨਾਲ ਦਹਿਲਿਆ ਸਾਈਬਰ ਸਿਟੀ ਗੁਰੂਗ੍ਰਾਮ; ਇੱਕ ਮਕਾਨ ’ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਈਰਿੰਗ
- PTC NEWS