Dallewal Health Update : ਡੱਲੇਵਾਲ ਦੀ ਸਿਹਤ ਨੂੰ ਲੈ ਕੇ ਵੱਡੀ ਅਪਡੇਟ, ਬੱਬੂ ਮਾਨ ਤੇ ਚੌਟਾਲਾ ਤੇ ਸਪਾ ਸਾਂਸਦਾਂ ਨੇ ਦਿੱਤਾ ਸਮਰਥਨ
Babbu Mann Meet Dallewal : ਖਨੌਰੀ ਕਿਸਾਨ ਮੋਰਚਾ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 37ਵੇਂ ਦਿਨ ਵੀ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਦਿੰਦੇ ਹੋਏ ਕਿਹਾ ਕਿ ਅੱਜ ਜਗਜੀਤ ਸਿੰਘ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਅਤੇ ਧੌਰਾਹੜਾ ਤੋਂ ਸਮਾਜਵਾਦੀ ਪਾਰਟੀ ਦੇ 2 ਸੰਸਦ ਮੈਂਬਰ ਆਨੰਦ ਭਦੌਰੀਆ ਅਤੇ ਉਤਕਰਸ਼ ਵਰਮਾ ਆਪਣੇ ਵਫਦ ਸਮੇਤ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ ਅਤੇ ਸਮਾਜਵਾਦੀ ਪਾਰਟੀ ਦੀ ਤਰਫੋਂ ਸਮਰਥਨ ਪੱਤਰ ਸੌਂਪਿਆ।
ਅੱਜ ਬੱਬੂ ਮਾਨ ਸਮੇਤ ਬਹੁਤ ਸਾਰੇ ਲੋਕ ਕਲਾਕਾਰ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਜਾਣਨ ਲਈ ਖਨੌਰੀ (Khanauri Border News) ਕਿਸਾਨ ਮੋਰਚੇ ਵਿੱਚ ਪਹੁੰਚੇ। JJP ਪਾਰਟੀ ਦੇ ਨੇਤਾ ਦਿਗਵਿਜੇ ਚੌਟਾਲਾ ਖਨੌਰੀ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ।
ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 4 ਜਨਵਰੀ ਨੂੰ ਹੋਣ ਵਾਲੀ ਕਿਸਾਨ ਮਹਾਪੰਚਾਇਤ ਦੀ ਤਿਆਰੀ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ 4 ਜਨਵਰੀ ਨੂੰ ਖਨੌਰੀ ਕਿਸਾਨ ਮੋਰਚੇ ਵਿੱਚ 2 ਲੱਖ ਤੋਂ ਵੱਧ ਕਿਸਾਨ ਪੁੱਜਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਖਨੌਰੀ ਮੋਰਚੇ ਤੋਂ ਕਿਸਾਨਾਂ ਨੂੰ ਆਪਣਾ ਸੰਦੇਸ਼ ਦੇਣਗੇ ਅਤੇ ਸਮੂਹ ਕਿਸਾਨਾਂ ਨੇ ਸਵੇਰੇ 10 ਵਜੇ ਤੱਕ ਖਨੌਰੀ ਕਿਸਾਨ ਮੋਰਚੇ ਵਿੱਚ ਪੁੱਜਣਾ ਹੈ।
- PTC NEWS