ਜਲੰਧਰ: ਲਤੀਫ਼ਪੁਰਾ ਦੇ ਬੇਘਰ ਲੋਕਾਂ ਦਾ ਸਹਾਰਾ ਬਣਿਆ ਖ਼ਾਲਸਾ ਏਡ
ਜਲੰਧਰ: ਜਲੰਧਰ ਦੇ ਲਤੀਫਪੁਰ 'ਚ ਬੇਘਰ ਲੋਕਾਂ ਦੀ ਮਦਦ ਲਈ ਖਾਲਸਾ ਏਡ ਦੀ ਟੀਮ ਅੱਗੇ ਆਈ ਹੈ। ਖਾਲਸਾ ਏਡ ਨੇ ਬੇਘਰ ਹੋਏ ਲੋਕਾਂ ਨੂੰ ਤੰਬੂ ਲਗਾ ਦਿੱਤੇ ਹਨ ਅਤੇ ਲੋਕਾਂ ਦੇ ਖਾਣ-ਪੀਣ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਖਾਲਸਾ ਏਡ ਵੱਲੋਂ ਹਰ ਤਰ੍ਹਾਂ ਦੀ ਬੇਸਿਕ ਸਹੂਲਤ ਦੇ ਕੇ ਨਿਵਾਜ਼ਿਆ ਜਾ ਰਿਹਾ ਹੈ।
ਦੱਸ ਦੇਈਏ ਕਿ 9 ਦਸੰਬਰ ਨੂੰ ਇੰਪਰੂਵਮੈਂਟ ਟਰੱਸਟ ਦੀ ਟੀਮ ਕਰੀਬ 600 ਪੁਲਿਸ ਮੁਲਾਜ਼ਮਾਂ ਦੇ ਨਾਲ ਮਸ਼ੀਨਾਂ ਲੈ ਕੇ ਪਹੁੰਚੀ ਅਤੇ ਉਨ੍ਹਾਂ ਦੇ ਨਾਜਾਇਜ਼ ਮਕਾਨਾਂ ਨੂੰ ਢਾਹ ਦਿੱਤਾ ਗਿਆ ਸੀ, ਕਿਉਂਕਿ ਹਾਈਕੋਰਟ ਵੱਲੋਂ 12 ਦਸੰਬਰ ਨੂੰ ਕਾਰਵਾਈ ਰਿਪੋਰਟ ਮੰਗੀ ਗਈ ਸੀ।
ਮਿਲੀ ਜਾਣਕਾਰੀ ਮੁਤਾਬਿਕ ਇਲਾਕੇ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਆਪਣੇ ਟੁੱਟੇ ਹੋਏ ਘਰਾਂ ਦੇਖ ਕੇ ਲੋਕਾਂ ਦਾ ਰੋ ਰੋ ਕੇ ਬੂਰਾ ਹਾਲ ਹੋਇਆ ਪਿਆ ਹੈ। ਲੋਕਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
- PTC NEWS