Who is Mohinder Bhagat: ਕੌਣ ਹਨ ਮੋਹਿੰਦਰ ਭਗਤ ? ਜਿਹਨਾਂ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਮਾਰੀ ਬਾਜੀ
Who is Mohinder Bhagat: ਜਲੰਧਰ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਉਮੀਦਵਾਰ ਮੋਹਿੰਦਰ ਭਗਤ ਦੀ ਵੱਡੀ ਜਿੱਤ ਹੋਈ ਹੈ। 'ਆਪ' ਨੇ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਮੋਹਿੰਦਰ ਭਗਤ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ । ਭਾਜਪਾ ਨੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਹ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਾਤੀ ਸਮੀਕਰਨ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਇਸ ਵਿਧਾਨ ਸਭਾ ਸੀਟ 'ਤੇ ਉਤਾਰਿਆ ਸੀ ਤੇ ਉਹਨਾਂ ਦੀ ਵੱਡੀ ਜਿੱਤ ਹੋਈ ਹੈ।
ਕੌਣ ਹਨ ਮੋਹਿੰਦਰ ਭਗਤ ?
ਮੋਹਿੰਦਰ ਭਗਤ 1998 ਤੋਂ 2001 ਅਤੇ ਫਿਰ 2017 ਤੋਂ 2020 ਤੱਕ ਪ੍ਰਦੇਸ਼ ਵਿੱਚ ਭਾਜਪਾ ਦੇ ਉਪ ਪ੍ਰਧਾਨ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਹਿੰਦਰ ਭਗਤ ਭਾਜਪਾ ਦੇ ਉਮੀਦਵਾਰ ਸਨ। ਉਸ ਸਮੇਂ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਸਾਲ 2023 ਵਿੱਚ ਮੋਹਿੰਦਰ ਭਗਤ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਭਗਤ ਭਾਈਚਾਰੇ ਦੇ ਵੋਟਰ ਰਹਿੰਦੇ ਹਨ। ਇਸ ਨੂੰ ਮੁੱਖ ਰੱਖਦਿਆਂ 'ਆਪ' ਨੇ ਮਹਿੰਦਰ ਭਗਤ 'ਤੇ ਦਾਅ ਖੇਡਿਆ ਸੀ।
'ਆਪ' ਦੀ ਇਕਤਰਫਾ ਜਿੱਤ
ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਨੇ ਜਿੱਤ ਲਈ ਹੈ। 'ਆਪ' ਉਮੀਦਵਾਰ ਮੋਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ 'ਤੇ ਰਹੀ। ਲੋਕ ਸਭਾ ਚੋਣਾਂ 2024 'ਚ ਇਸ ਸੀਟ 'ਤੇ ਕਾਂਗਰਸ ਪਾਰਟੀ ਪਹਿਲੇ ਸਥਾਨ 'ਤੇ ਰਹੀ ਸੀ। ਭਾਜਪਾ ਦੂਜੇ ਸਥਾਨ 'ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ 'ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿਚ ਆਮ ਆਦਮੀ ਪਾਰਟੀ ਪਹਿਲੇ ਸਥਾਨ 'ਤੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਨੰਬਰ 'ਤੇ ਹੈ। 10 ਜੁਲਾਈ ਨੂੰ ਹੋਈ ਵੋਟਿੰਗ 'ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 'ਚ ਭਾਜਪਾ, 2017 'ਚ ਕਾਂਗਰਸ ਅਤੇ 2022 'ਚ 'ਆਪ' ਨੇ ਸੀਟ ਜਿੱਤੀ ਸੀ।
ਇਹ ਵੀ ਪੜ੍ਹੋ: Blind Love: ਸ਼ੇਰਨੀ ਦੇ ਪਿਆਰ ’ਚ ਪਾਗਲ ਹੋਏ 2 ਸ਼ੇਰ, ਪਾਰ ਕਰ ਗਏ ਖਤਰਨਾਕ ਨਦੀ !
- PTC NEWS