Jammu Kashmir News : ਕਿਸ਼ਤਵਾੜ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ, ਇੱਕ JCO ਸ਼ਹੀਦ, 3 ਜਵਾਨ ਜ਼ਖ਼ਮੀ
Terrorist Attack in Kishtwar : ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦਾ ਇੱਕ ਜੇਸੀਓ ਸ਼ਹੀਦ ਹੋ ਗਿਆ। ਇਸ ਤੋਂ ਇਲਾਵਾ ਮੁਕਾਬਲੇ 'ਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਫੌਜ ਦੀ ਵ੍ਹਾਈਟ ਨਾਈਟ ਕੋਰ ਨੇ ਟਵਿੱਟਰ 'ਤੇ ਇਕ ਪੋਸਟ 'ਚ ਕਿਹਾ ਕਿ ਜੇਸੀਓ ਨਾਇਬ ਸੂਬੇਦਾਰ ਰਾਕੇਸ਼ ਕੁਮਾਰ ਸ਼ਨੀਵਾਰ ਨੂੰ ਕਿਸ਼ਤਵਾੜ ਦੇ ਭਾਰਤ ਰਿਜ 'ਤੇ ਸ਼ੁਰੂ ਕੀਤੇ ਗਏ ਸੰਯੁਕਤ ਅੱਤਵਾਦ ਵਿਰੋਧੀ ਆਪਰੇਸ਼ਨ ਦੌਰਾਨ ਸ਼ਹੀਦ ਹੋ ਗਏ।
ਇੱਥੇ ਮੱਧ ਕਸ਼ਮੀਰ ਦੇ ਸ੍ਰੀਨਗਰ ਜ਼ਿਲ੍ਹੇ ਦੇ ਜਬਰਵਾਨ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਦੋਵਾਂ ਧਿਰਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸੰਯੁਕਤ ਟੀਮ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਵਾਈ ਸ਼ੁਰੂ ਕੀਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 3-4 ਅੱਤਵਾਦੀਆਂ ਨੂੰ ਘੇਰ ਲਿਆ ਹੈ, ਜਦਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਹਾਲ ਹੀ ਦੇ ਦਿਨਾਂ 'ਚ ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕਈ ਮੁਕਾਬਲੇ ਹੋਏ ਹਨ, ਜਿਨ੍ਹਾਂ 'ਚ ਕਈ ਅੱਤਵਾਦੀ ਅਤੇ ਉਨ੍ਹਾਂ ਦੇ ਕਮਾਂਡਰ ਮਾਰੇ ਗਏ ਹਨ। ਇਸ ਦੇ ਨਾਲ ਹੀ ਸੁਰੱਖਿਆ ਬਲਾਂ ਦੇ ਕੁਝ ਜਵਾਨ ਵੀ ਜ਼ਖਮੀ ਹੋਏ ਹਨ।Encounter breaks out in J-K's Kishtwar between security forces and terrorists
Read @ANI Story | https://t.co/TpgxC5wzfk#Encounter #Kishtwar #SecurityForces #Terrorist pic.twitter.com/l2A4TYwHxr — ANI Digital (@ani_digital) November 10, 2024
ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਜੰਮੂ-ਕਸ਼ਮੀਰ ਦੇ ਉਨ੍ਹਾਂ ਇਲਾਕਿਆਂ 'ਚ ਵੀ ਅੱਤਵਾਦੀ ਗਤੀਵਿਧੀਆਂ ਹੋ ਰਹੀਆਂ ਹਨ, ਜੋ ਅਜਿਹੀਆਂ ਘਟਨਾਵਾਂ ਤੋਂ ਮੁਕਤ ਮੰਨੇ ਜਾਂਦੇ ਸਨ। ਇਸ ਵਿੱਚ ਕਸ਼ਮੀਰ ਵਿੱਚ ਸ੍ਰੀਨਗਰ ਅਤੇ ਜੰਮੂ ਵਿੱਚ ਚਨਾਬ ਘਾਟੀ, ਊਧਮਪੁਰ ਅਤੇ ਕਠੂਆ ਦੇ ਖੇਤਰ ਸ਼ਾਮਲ ਹਨ।
- PTC NEWS