Fri, May 9, 2025
Whatsapp

ਪਹਿਲਗਾਮ ਅੱਤਵਾਦੀ ਹਮਲੇ ਦੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਕੀਤੀ ਸਖਤ ਨਿੰਦਾ, ਪੀੜਤ ਪਰਿਵਾਰਾਂ ਨਾਲ ਪ੍ਰਗਟਾਇਆ ਦੁੱਖ

Pehalgam Terrorist Attack : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Reported by:  PTC News Desk  Edited by:  KRISHAN KUMAR SHARMA -- April 23rd 2025 10:28 AM
ਪਹਿਲਗਾਮ ਅੱਤਵਾਦੀ ਹਮਲੇ ਦੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਕੀਤੀ ਸਖਤ ਨਿੰਦਾ, ਪੀੜਤ ਪਰਿਵਾਰਾਂ ਨਾਲ ਪ੍ਰਗਟਾਇਆ ਦੁੱਖ

ਪਹਿਲਗਾਮ ਅੱਤਵਾਦੀ ਹਮਲੇ ਦੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੇ ਕੀਤੀ ਸਖਤ ਨਿੰਦਾ, ਪੀੜਤ ਪਰਿਵਾਰਾਂ ਨਾਲ ਪ੍ਰਗਟਾਇਆ ਦੁੱਖ

ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਦੁਨੀਆ ਵਿੱਚ ਕਿਤੇ ਵੀ ਅਜਿਹਾ ਅਣਮਨੁੱਖੀ ਕਾਰਾ ਨਾ ਵਾਪਰੇ ਅਤੇ ਦੇਸ਼ ਦੁਨੀਆ ਅੰਦਰ ਅਮਨ ਸ਼ਾਂਤੀ ਬਣੀ ਰਹੇ।


ਜਥੇਦਾਰ ਗੜਗੱਜ ਨੇ ਕਿਹਾ ਇਸ ਘਟਨਾ ਨੇ ਉਨ੍ਹਾਂ ਦੇ ਮਨ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ ਅਤੇ ਮਾਰਚ 2000 ਵਿੱਚ ਕਸ਼ਮੀਰ ਦੇ ਚਿੱਟੀ ਸਿੰਘਪੁਰਾ ਵਿੱਚ ਕਤਲ ਕੀਤੇ ਗਏ 35 ਸਿੱਖਾਂ ਦੀ ਯਾਦ ਦਿਵਾਈ ਹੈ, ਜਿਸ ਵਿੱਚ ਹੁਣ ਤੱਕ ਸੱਚ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਦਾ ਇਨਸਾਫ਼ ਹੋਵੇ ਅਤੇ ਇਸ ਦੇ ਨਾਲ ਹੀ ਚਿੱਟੀ ਸਿੰਘਪੁਰਾ ਵਿੱਚ ਵਾਪਰੀ ਘਟਨਾ ਦਾ ਵੀ ਸੱਚ ਸਾਹਮਣੇ ਲਿਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।

- PTC NEWS

Top News view more...

Latest News view more...

PTC NETWORK