Thu, Nov 14, 2024
Whatsapp

ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ 'Punjab 95' ਦੀ ਘੋਖ ਦੇ ਹੁਕਮ, ਸੈਂਸਰ ਬੋਰਡ ਵੱਲੋਂ ਫਿਲਮ 'ਤੇ ਲਾਏ ਗਏ ਹਨ 120 ਕੱਟ

Punjab 95 Movies Issue : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਕਿਸੇ ਵੀ ਇਤਿਹਾਸਕ ਪੱਖ ‘ਤੇ ਬਣਨ ਵਾਲੀ ਫਿਲਮ ਵਿਚੋਂ ਅਦਾਲਤਾਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਮੀਡੀਆ ਵੱਲੋਂ ਪ੍ਰਮਾਣਿਤ ਕੀਤੇ ਇਤਿਹਾਸਕ ਤੱਥਾਂ ਨੂੰ ਬਦਲਣਾ ਮੌਲਿਕਤਾ ਦੇ ਅਧਿਕਾਰ ਅਤੇ ਜਮਹੂਰੀਅਤ ਦਾ ਘਾਣ ਕਰਨ ਬਰਾਬਰ ਹੈ।

Reported by:  PTC News Desk  Edited by:  KRISHAN KUMAR SHARMA -- October 11th 2024 04:21 PM -- Updated: October 11th 2024 04:23 PM
ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ 'Punjab 95' ਦੀ ਘੋਖ ਦੇ ਹੁਕਮ, ਸੈਂਸਰ ਬੋਰਡ ਵੱਲੋਂ ਫਿਲਮ 'ਤੇ ਲਾਏ ਗਏ ਹਨ 120 ਕੱਟ

ਜਥੇਦਾਰ ਰਘਬੀਰ ਸਿੰਘ ਵੱਲੋਂ SGPC ਨੂੰ 'Punjab 95' ਦੀ ਘੋਖ ਦੇ ਹੁਕਮ, ਸੈਂਸਰ ਬੋਰਡ ਵੱਲੋਂ ਫਿਲਮ 'ਤੇ ਲਾਏ ਗਏ ਹਨ 120 ਕੱਟ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਹ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ ‘ਪੰਜਾਬ 95’ ਦੀ ਵੱਖ-ਵੱਖ ਪੱਖਾਂ ਤੋਂ ਘੋਖ ਕਰਨ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਇਕ ਉੱਚ ਪੱਧਰੀ ਪੈਨਲ ਗਠਿਤ ਕਰੇ। 

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਗਏ ਪੱਤਰਾਂ ਵਿਚ ਸ਼ੰਕਾ ਜਤਾਈ ਗਈ ਹੈ ਕਿ 1984 ਤੋਂ 1995 ਤੱਕ ਚੱਲੇ ਸਿੱਖ ਸੰਘਰਸ਼ ਵੇਲੇ ਹੋਏ ਸਰਕਾਰੀ ਜਬਰ ਅਤੇ ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਨੰਗੇ ਕੀਤੇ ਸੱਚ ਨੂੰ ਲੁਕਾਉਣ ਲਈ ਭਾਰਤੀ ਫਿਲਮ ਸੈਂਸਰ ਬੋਰਡ ਵਲੋਂ 120 ਦੇ ਲਗਪਗ ਕੱਟ ਲਗਾ ਕੇ ਭਾਰਤੀ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪ੍ਰਮਾਣਿਤ ਕੀਤੇ ਤੱਥਾਂ ਅਤੇ ਕੇਂਦਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਬਦਲਣ ਦੇ ਯਤਨ ਕੀਤੇ ਗਏ ਹਨ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਪਰਿਵਾਰ ਵਲੋਂ ਜਿਸ ਅਸਲੀ ਰੂਪ ਵਿਚ ਭਾਈ ਖਾਲੜਾ ਦੇ ਜੀਵਨ ‘ਤੇ ਫਿਲਮ ਬਣਾਉਣ ਦੀ ਫਿਲਮ ਨਿਰਮਾਤਾਵਾਂ ਨੂੰ ਸਹਿਮਤੀ ਦਿੱਤੀ ਗਈ ਸੀ, ਸੈਂਸਰ ਬੋਰਡ ਵਲੋਂ ਲਗਾਏ ਕੱਟਾਂ ਤੋਂ ਬਾਅਦ ਫਿਲਮ ਦਾ ਰੂਪ ਉਸ ਤੋਂ ਬਿਲਕੁਲ ਬਦਲ ਗਿਆ ਹੈ, ਜਿਸ ਬਾਰੇ ਵੀ ਖਾਲੜਾ ਪਰਿਵਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਦਰਖਾਸਤ ਵਿਚ ਦੁੱਖ ਜਤਾਇਆ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਇਤਿਹਾਸਕ ਪੱਖ ‘ਤੇ ਬਣਨ ਵਾਲੀ ਫਿਲਮ ਵਿਚੋਂ ਅਦਾਲਤਾਂ, ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਮੀਡੀਆ ਵੱਲੋਂ ਪ੍ਰਮਾਣਿਤ ਕੀਤੇ ਇਤਿਹਾਸਕ ਤੱਥਾਂ ਨੂੰ ਬਦਲਣਾ ਮੌਲਿਕਤਾ ਦੇ ਅਧਿਕਾਰ ਅਤੇ ਜਮਹੂਰੀਅਤ ਦਾ ਘਾਣ ਕਰਨ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਦੇ ਸ਼ਹੀਦ ਅਤੇ ਮਨੁੱਖੀ ਅਧਿਕਾਰਾਂ ਦੇ ਨਾਇਕ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਪੱਤਰ ਭੇਜ ਕੇ ਆਦੇਸ਼ ਕੀਤਾ ਹੈ ਕਿ ਖਾਲੜਾ ਪਰਿਵਾਰ ਅਤੇ ਹੋਰ ਸਿੱਖ ਸੰਸਥਾਵਾਂ ਵਲੋਂ ਜਤਾਏ ਜਾ ਰਹੇ ਸ਼ੰਕਿਆਂ ਦੀ ਰੌਸ਼ਨੀ ਵਿਚ ਸ਼ਹੀਦ ਭਾਈ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ਨੂੰ ਰਿਲੀਜ਼ ਹੋਣ ਤੋਂ ਪਹਿਲਾਂ ਸਾਰੇ ਪੱਖਾਂ ਤੋਂ ਘੋਖਣ ਲਈ ਤੁਰੰਤ ਸਿੱਖ ਵਿਦਵਾਨਾਂ ਦਾ ਉੱਚ ਪੱਧਰੀ ਪੈਨਲ ਬਣਾਇਆ ਜਾਵੇ ਅਤੇ ਫਿਲਮ ਨੂੰ ਅਸਲ ਰੂਪ ਵਿਚ ਰਿਲੀਜ਼ ਕਰਵਾਉਣ ਲਈ ਢੁੱਕਵੇੰ ਯਤਨ ਕੀਤੇ ਜਾਣ।

- PTC NEWS

Top News view more...

Latest News view more...

PTC NETWORK