Jobs: ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ
ਚੰਡੀਗੜ੍ਹ : ਪੰਜਾਬ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਦਿਨੋ-ਦਿਨ ਵੱਧਦੀ ਜਾ ਰਹੀ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਸ਼ਨ ਅਧੀਨ ਵੱਖ -ਵੱਖ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ 2022 ਤੋਂ ਸ਼ੁਰੂ ਹੋ ਚੁੱਕੀ ਹੈ। ਇਸ ਸਕੀਮ ਦਾ ਮਿਸ਼ਨ ਬੱਚਿਆਂ ਦੀ ਸੁਰੱਖਿਆਂ, ਉਨ੍ਹਾਂ ਦੇ ਅਧਿਕਾਰ ਅਤੇ ਸਰਵਪੱਖੀ ਨੂੰ ਯਕੀਨੀ ਬਨਾਉਣਾ ਹੈ।
ਵਿਭਾਗ ਵਿੱਚ ਸਟੋਰ ਕੀਪਰ ਕਮ ਅਕਾਊਟੈਂਟ, ਪੈਰਾ ਮੈਡੀਕਲ ਸਟਾਫ, ਕੁੱਕ, ਹਾਊਸ ਕੀਪਰ ਅਤੇ ਹੈਲਪਰ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਮੰਗੀਆਂ ਹਨ।
ਬਿਨੈਕਾਰ sswcd.punjab.gov.in ਉੱਤੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਆਖਰੀ ਮਿਤੀ 15 ਨਵੰਬਰ 2022 ਹੈ। ਪੰਜਾਬ ਸਰਕਾਰ ਵੱਲੋਂ ਭਰਤੀ ਨੋਟਿਸ ਲਈ ਜੇਕਰ ਭਵਿੱਖ ਵਿੱਚ ਕੋਈ ਸੋਧ (ਸੋਧਾਂ) ਕੀਤੀ ਜਾਂਦੀ ਹੈ ਤਾਂ ਉਹ sswcd.punjab.gov.in ਵੈਬਸਾਈਟ ਉੱਤੇ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਹਿਮਾਚਲ 'ਚ ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਈਟੀਟੀ ਪਾਸ ਅਧਿਆਪਕਾਂ ਵੱਲੋਂ ਹੰਗਾਮਾ
- PTC NEWS