ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸਾਂਝਾ ਰਲੇਵਾਂ ਅੱਜ
SAD merge with SAD (Sanyukt): ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਸ਼੍ਰੋਮਣੀ ਅਕਾਲੀ ਦਲ ਅੱਜ ਰਲੇਵੇਂ ਕਰਨ ਜਾ ਰਹੇ ਹਨ। ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ, ਜੋ ਅੱਜ ਬਾਅਦ ਦੁਪਹਿਰ ਹੋਣ ਜਾ ਰਹੀ ਹੈ। ਜਿਸ ਵਿੱਚ ਦੋਵੇਂ ਆਗੂ ਦੋਵੇਂ ਖੇਤਰੀ ਪਾਰਟੀਆਂ ਦੇ ਰਲੇਵੇਂ ਦਾ ਜਨਤਕ ਐਲਾਨ ਕਰਨਗੇ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਦੇ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵੇਂ ਬਾਰੇ ਕਿਹਾ, "ਦੁਨੀਆ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਕੀ ਕਰ ਰਹੇ ਹਨ। ਕੱਲ੍ਹ ਵਿਧਾਨ ਸਭਾ ਵਿੱਚ ਜੋ ਵੀ ਹੋਇਆ, ਸਭ ਨੇ ਦੇਖਿਆ। ਪਹਿਲਾਂ ਪੰਜਾਬ ਅਤੇ 'ਪੰਥ' ਨੂੰ ਬਚਾਉਣ ਦੀ ਲੋੜ ਹੈ। ਸਿਆਸੀ ਪਾਰਟੀਆਂ ਵਿੱਚ ਜੋ ਵੀ ਮੱਤਭੇਦ ਹਨ, ਉਨ੍ਹਾਂ ਨੂੰ ਬਾਅਦ ਵਿੱਚ ਸੁਲਝਾਇਆ ਜਾ ਸਕਦਾ ਹੈ। ਸੁਖਬੀਰ ਮੇਰੇ ਪੁੱਤਰ ਵਾਂਗ ਹਨ। ਸਾਡੇ ਪ੍ਰਕਾਸ਼ ਸਿੰਘ ਬਾਦਲ ਸਾਬ੍ਹ ਨਾਲ ਚੰਗੇ ਸਬੰਧ ਸਨ।"
????ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ????ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਹੋਣਗੇ... Posted by PTC News on Monday, March 4, 2024
ਹਾਸਿਲ ਜਾਣਕਾਰੀ ਮੁਤਾਬਕ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਪ੍ਰਵਾਨਗੀ ਮਿਲ ਗਈ ਹੈ। ਦੱਸਣਯੋਗ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸਨ। ਇਥੇ ਇਹ ਵੀ ਦਸੱਣ ਬਣਦਾ ਹੈ ਕਿ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ 2012-2017 ਵਿੱਚ ਵਿੱਤ ਮੰਤਰੀ ਸਨ।
ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਲੈ ਕੇ ਪਿਛਲੇ ਸਾਲ 24 ਦਸੰਬਰ ਤੋਂ ਗੱਲਬਾਤ ਚੱਲ ਰਹੀ ਸੀ। ਜਿਸ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਦੀਆਂ ਸਾਰੀਆਂ ਕਥਿਤ ਗਲਤੀਆਂ ਲਈ ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਮੁਆਫੀ ਵੀ ਮੰਗੀ ਸੀ। ਜਿਸ ਤੋਂ ਬਾਅਦ ਢੀਂਡਸਾ ਨੇ ਆਪਣੀ ਪਾਰਟੀ ਦੇ ਆਗੂਆਂ ਨਾਲ ਰਲੇਵੇਂ ਦੀ ਗੱਲਬਾਤ ਕਰਨ ਦੀ ਗੱਲ ਆਖੀ ਸੀ।
-