Canada India Row Update: ਭਾਰਤ ਕੈਨੇਡਾ ਵਿਚਾਲੇ ਤਣਾਅ ਵਿਚਾਲੇ ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਆਖੀ ਇਹ ਗੱਲ੍ਹ
Canada India Row Update: ਭਾਰਤ ਕੈਨੇਡਾ ਵਿਵਾਦ ਦਰਮਿਆਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਵੱਡਾ ਦਾਅਵਾ ਕੀਤਾ ਹੈ। ਜਸਟਿਨ ਟਰੂਡੋ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੈਨੇਡਾ ਨੇ ਕੁਝ ਹਫ਼ਤੇ ਪਹਿਲਾਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਸਬੂਤ ਭਾਰਤ ਨਾਲ ਸਾਂਝੇ ਕੀਤੇ ਹਨ। ਇਸ ਵਿੱਚ ਅਜਿਹੇ ਸਬੂਤ ਹਨ ਜੋ ਇਹ ਦਰਸਾਉਂਦੇ ਹਨ ਕਿ ਇਸ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਹਨ।
ਟਰੂਡੋ ਨੇ ਕਿਹਾ ਕਿ ਭਾਰਤ ਦੇ ਸਬੰਧ ਵਿੱਚ, ਕੈਨੇਡਾ ਨੇ ਉਨ੍ਹਾਂ ਭਰੋਸੇਯੋਗ ਦੋਸ਼ਾਂ ਨੂੰ ਸਾਂਝਾ ਕੀਤਾ ਹੈ ਜਿਨ੍ਹਾਂ ਬਾਰੇ ਮੈਂ ਪਹਿਲਾਂ ਗੱਲ ਕੀਤੀ ਸੀ। ਅਸੀਂ ਕਈ ਹਫ਼ਤੇ ਪਹਿਲਾਂ ਭਾਰਤ ਨਾਲ ਅਜਿਹਾ ਕੀਤਾ ਸੀ। ਅਸੀਂ ਭਾਰਤ ਨਾਲ ਉਸਾਰੂ ਢੰਗ ਨਾਲ ਕੰਮ ਕਰਨਾ ਚਾਹੁੰਦੇ ਹਾਂ ਅਤੇ ਸਾਨੂੰ ਉਮੀਦ ਹੈ ਕਿ ਉਹ ਸਾਡੇ ਨਾਲ ਸ਼ਾਮਲ ਹੋਣਗੇ ਤਾਂ ਜੋ ਅਸੀਂ ਇਸ ਗੰਭੀਰ ਮਾਮਲੇ ਦੀ ਤਹਿ ਤੱਕ ਪਹੁੰਚ ਸਕੀਏ।
ਦੱਸ ਦਈਏ ਕਿ ਟਰੂਡੋ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੈਨੇਡਾ ਨੇ ਭਰੋਸੇਮੰਦ ਇਲਜ਼ਾਮਾਂ ਬਾਰੇ ਸਬੂਤ ਸਾਂਝੇ ਕੀਤੇ ਹਨ ਜਿਨ੍ਹਾਂ ਬਾਰੇ ਉਨ੍ਹਾਂ ਨੇ ਸੋਮਵਾਰ ਨੂੰ ਗੱਲ ਕੀਤੀ ਸੀ। ਅਸੀਂ ਕਈ ਹਫ਼ਤੇ ਪਹਿਲਾਂ ਅਜਿਹਾ ਕੀਤਾ ਸੀ। ਨਾਲ ਹੀ ਉਨ੍ਹਾਂ ਨੇ ਉਮੀਦ ਜਤਾਉਂਦੇ ਹੋਏ ਕਿਹਾ ਕਿ ਭਾਰਤ ਇਸ ਗੰਭੀਰ ਮਾਮਲੇ ਦੀ ਜਾਂਚ ’ਚ ਸਹਿਯੋਗ ਦੇਵੇਂਗਾ। ਤਾਂ ਜੋ ਅਸੀਂ ਇਸ ਗੰਭੀਰ ਮਾਮਲੇ ਦੀ ਤਹਿ ਤੱਕ ਜਾ ਸਕੀਏ।
ਕਾਬਿਲੇਗੌਰ ਹੈ ਕਿ ਸੋਮਵਾਰ ਨੂੰ ਜਸਟਿਨ ਟਰੂਡੋ ਨੇ ਭਾਰਤ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਸੀ ਕਿ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਭਾਰਤ ਨੇ ਟਰੂਡੋ ਦੇ ਦੋਸ਼ਾਂ ਨੂੰ ‘ਬੇਤੁਕਾ’ ਅਤੇ ‘ਪ੍ਰੇਰਿਤ’ ਦੱਸਿਆ ਸੀ।
ਇਹ ਵੀ ਪੜ੍ਹੋ: Punjab Weather Update: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੁੜ ਬਦਲ ਸਕਦਾ ਹੈ ਮੌਸਮ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
- PTC NEWS