ਕਪੂਰਥਲਾ 'ਚ ਵੱਡੀ ਵਾਰਦਾਤ : ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ; ਕੱਟੀ ਹੋਈ ਲਾਸ਼ ਸੁੱਟੀ ਘਰ ਦੇ ਬਾਹਰ
ਕਪੂਰਥਲਾ : ਪੰਜਾਬ ਵਿੱਚ ਇੱਕ ਨੌਜਵਾਨ ਦੇ ਬੜੀ ਹੀ ਬੇਰਿਹਮੀ ਨਾਲ ਹੋਏ ਕਤਲ ਮਾਮਲਾ ਸਾਹਮਣਾ ਆਇਆ ਹੈ। ਜਿੱਥੇ ਇੱਕ ਕਬੱਡੀ ਖਿਡਾਰੀ ਦੀ ਹੱਤਿਆ ਕਰ ਦਿੱਤੀ ਗਈ ਹੈ। ਹੱਤਿਆ ਤੋਂ ਬਾਅਦ ਉਸਦੀ ਕੱਟੀ ਹੋਈ ਲਾਸ਼ ਉਸਦੇ ਘਰ ਦੇ ਬਾਹਰ ਸੁੱਟ ਦਿੱਤੀ ਗਈ। ਉਸਦੇ ਕਾਤਲਾਂ ਨੇ ਉਸਦੇ ਮਾਪਿਆਂ ਨੂੰ ਕਿਹਾ, "ਆਹ ਲਓ ਤੁਹਾਡਾ ਸ਼ੇਰ ਪੁੱਤ"
ਇਹ ਘਟਨਾ ਮੰਗਲਵਾਰ ਨੂੰ ਕਪੂਰਥਲਾ ਦੀ ਢਿਲਵਾਂ ਤਹਿਸੀਲ 'ਚ ਵਾਪਰੀ ਅਤੇ ਪਿਤਾ ਵੱਲੋਂ ਮੁੱਖ ਦੋਸ਼ੀ ਦੀ ਪਛਾਣ ਕਰਨ ਦੇ ਬਾਵਜੂਦ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਇਸ ਮਾਮਲੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ 'ਜੰਗਲ ਰਾਜ' ਚੱਲਾ ਰਹੀ ਹੈ। ਭਗਵੰਤ ਮਾਨ ਪੰਜਾਬ ਦੀ ਸਥਿਤੀ ਨੂੰ ਸੰਭਾਲਣ ਵਿੱਚ ਅਸਮਰੱਥ ਹਨ। ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ CM ਦਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਦਸ ਦਈਏ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਹਰਦੀਪ ਸਿੰਘ ਉਰਫ਼ ਦੀਪਾ ਦਾ ਇਲਾਕੇ ਦੇ ਹੀ ਇਕ ਹੋਰ ਵਿਅਕਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਕੁਝ ਸਮੇਂ ਪਹਿਲਾ ਦੀਪਾ ਅਤੇ ਹੈਪੀ ਦੋਵਾਂ ਖ਼ਿਲਾਫ਼ ਥਾਣਾ ਢਿਲਵਾਂ ਵਿਖੇ ਝਗੜੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ।
- PTC NEWS