Wed, Sep 18, 2024
Whatsapp

ਦੁਬਈ ਤੋਂ ਭਾਰਤ ਪਹੁੰਚਿਆ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ, ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ

Kapurthala News : ਹਵਾਈ ਅੱਡੇ 'ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕੀਤਾ।

Reported by:  PTC News Desk  Edited by:  KRISHAN KUMAR SHARMA -- September 14th 2024 12:56 PM -- Updated: September 14th 2024 12:59 PM
ਦੁਬਈ ਤੋਂ ਭਾਰਤ ਪਹੁੰਚਿਆ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ, ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ

ਦੁਬਈ ਤੋਂ ਭਾਰਤ ਪਹੁੰਚਿਆ ਕਪੂਰਥਲਾ ਦੇ ਨੌਜਵਾਨ ਦਾ ਮ੍ਰਿਤਕ ਸਰੀਰ, ਬਜ਼ੁਰਗ ਮਾਪਿਆਂ ਦਾ ਇਕਲੌਤਾ ਸਹਾਰਾ ਸੀ ਜਗਬੀਰ

ਅੰਮ੍ਰਿਤਸਰ : ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਕਪੂਰਥਲਾ ਜ਼ਿਲ੍ਹੇ ਦੇ ਕਸਬਾ ਸਿੱਧਵਾਂ ਦੋਨਾਂ ਨੇੜਲੇ ਪਿੰਡ ਥਿਗਲੀ ਨਾਲ ਸਬੰਧਿਤ 33 ਸਾਲਾ ਜਗਬੀਰ ਸਿੰਘ ਪੁੱਤਰ ਬਲਕਾਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਸੁਖਦੀਪ ਸਿੰਘ ਸਿੱਧੂ  ਨੇ ਦੱਸਿਆ ਕਿ ਬਜ਼ੁਰਗ ਮਾਪਿਆਂ ਦਾ ਇੱਕਲੌਤਾ ਸਹਾਰਾ ਜਗਬੀਰ ਸਿੰਘ, ਜਿਸ ਨੇ ਅਜੇ ਤੱਕ ਵਿਆਹ ਵੀ ਨਹੀਂ ਸੀ ਕਰਵਾਇਆ, ਉਹ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ 5 ਸਾਲ ਪਹਿਲਾਂ ਦੁਬਈ ਆਇਆ ਸੀ ਕਿ ਬੀਤੀ 1 ਅਗਸਤ ਨੂੰ ਅਚਾਨਕ ਦਿਮਾਗ ਦੀ ਨਾੜੀ ਫਟ ਜਾਣ ਕਾਰਨ ਉਸਦੀ ਮੌਤ ਹੋ ਗਈ। ਸੁਖਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਇਸ ਕੇਸ ਦੀ ਜਾਣਕਾਰੀ ਮਿਲਣ ਉਪਰੰਤ ਉਨ੍ਹਾਂ ਦੀ ਟੀਮ ਵੱਲੋਂ ਜਗਬੀਰ ਸਿੰਘ ਦੀ ਮ੍ਰਿਤਕ ਦੇ ਭਾਰਤ ਭੇਜਣ ਲਈ ਲੋੜੀਂਦੀ ਸਮੁੱਚੀ ਕਾਗਜ਼ੀ ਕਾਰਵਾਈ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਮੁਕੰਮਲ ਕੀਤੀ ਗਈ ਜਦ ਕਿ ਉਸ ਦੀ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਆਇਆ ਖਰਚ, ਉਸ ਦੀ ਕੰਮ ਵਾਲੀ ਕੰਪਨੀ ਭਵਾਨੀਗੜ੍ਹ ਟਰਾਂਸਪੋਰਟ ਦੇ ਮਾਲਕ ਜਤਿੰਦਰਪਾਲ ਸਿੰਘ ਤੇ ਮਨਜੀਤ ਸਿੰਘ ਵੱਲੋਂ ਕੀਤਾ ਗਿਆ ਹੈ।


ਦੋ ਪਰਿਵਾਰਾਂ ਨੂੰ ਲਾਈ ਗਈ ਪੈਨਸ਼ਨ

ਸੁਖਦੀਪ ਸਿੰਘ ਸਿੱਧੂ ਨੇ ਇੱਥੇ ਇਹ ਵੀ ਦੱਸਿਆ ਕਿ ਜਗਬੀਰ ਸਿੰਘ ਦੇ ਬਜ਼ੁਰਗ ਮਾਪਿਆਂ ਤੋਂ ਇਲਾਵਾ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਕਸਬਾ ਅਜਨਾਲਾ ਦੇ ਪਿੰਡ ਮੱਦੂਸ਼ਾਂਗਾ ਦੇ ਨੌਜਵਾਨ ਬਿਕਰਮਜੀਤ ਸਿੰਘ ਅਤੇ ਮਜੀਠਾ ਦੇ ਪਿੰਡ ਸ਼ਾਮਨਗਰ ਦੇ ਨੌਜਵਾਨ ਪਲਵਿੰਦਰ ਸਿੰਘ, ਜਿਨ੍ਹਾਂ ਦੇ ਮ੍ਰਿਤਕ ਸਰੀਰ ਦੁਬਈ ਤੋਂ ਵਾਰਸਾਂ ਤੱਕ ਪਹੁੰਚਾਏ ਗਏ ਸਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟਰੱਸਟ ਵੱਲੋਂ 2000 -2000 ਰੁਪਏ ਮਹੀਨਾਵਾਰ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ।

ਪੀੜਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 372 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ 'ਤੇ ਮ੍ਰਿਤਕ ਦੇਹ ਲੈਣ ਪਹੁੰਚੇ ਜਗਬੀਰ ਸਿੰਘ ਦੇ ਪਿਤਾ ਬਲਕਾਰ ਸਿੰਘ, ਭਰਾ ਹਰਪਾਲ ਸਿੰਘ, ਨਵਜੀਤ ਸਿੰਘ, ਜੀਜਾ ਸੁਖਜਿੰਦਰ ਸਿੰਘ ਤੇ ਦੋਸਤ ਅਮਨਦੀਪ ਸਿੰਘ ਨੇ ਡਾ. ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਨ੍ਹਾਂ ਦੇ ਪਰਿਵਾਰ ਨੂੰ ਜਗਬੀਰ ਸਿੰਘ ਦੇ ਅੰਤਿਮ ਦਰਸ਼ਨ ਨਸੀਬ ਹੋਏ ਹਨ ਅਤੇ ਪਰਿਵਾਰ ਦੀ ਆਰਥਿਕ ਮਦਦ ਲਈ ਪੈਨਸ਼ਨ ਦੀ ਸਹੂਲਤ ਦਿੱਤੀ ਗਈ ਹੈ।

- PTC NEWS

Top News view more...

Latest News view more...

PTC NETWORK