Nawal Agrawal Resigns : ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫਾ, ਕੇਜਰੀਵਾਲ ਦਾ ਸੀ ਬੇਹੱਦ ਖ਼ਾਸ
Nawal Agrawal Resigns : ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈਟੀ ਵਿਭਾਗ ਵਿਚ ਤੈਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸੀ।
ਉਨ੍ਹਾਂ ਦੀ ਨਿਯੁਕਤੀ ਲਈ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ ਦੀ ਸਿਰਜਣਾ ਕੀਤੀ ਗਈ ਸੀ। ਉਹਨਾਂ ਨੂੰ ਅਕਸਰ ਮੁੱਖ ਸਕੱਤਰ ਵੱਲੋਂ ਲਈਆਂ ਜਾਂਦੀਆਂ ਮੀਟਿੰਗਾਂ ਵਿਚ ਵੇਖਿਆ ਜਾਂਦਾ ਸੀ ਤੇ ਇਹ ਇਕ ਵਾਰ ਸਿਆਸੀ ਮੁੱਦਾ ਵੀ ਬਣ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨਿੱਜੀ ਕਾਰਨਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ।
ਇਹ ਵੀ ਪੜ੍ਹੋ : Rain Alert In Punjab : ਪੰਜਾਬ ਦੇ 6 ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ; ਤੂਫਾਨ ਵੀ ਦੇ ਸਕਦਾ ਹੈ ਦਸਤਕ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
- PTC NEWS