Sat, Oct 5, 2024
Whatsapp
ਪHistory Of Haryana Elections
History Of Haryana Elections

MP Amritpal Singh Mother: ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ ਤੋਂ ਅੰਮ੍ਰਿਤਪਾਲ ਸਿੰਘ ਨੇ ਝਾੜਿਆ ਪੱਲਾ, ਕਿਹਾ- ਮਾਂ ਦੇ ਬਿਆਨ ਤੋਂ ਮੇਰਾ ਮਨ ਹੋਇਆ ਦੁਖੀ

ਦੱਸ ਦਈਏ ਕਿ ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਚਿੱਠੀ ਰਾਹੀ ਆਪਣੀ ਗੱਲ ਰੱਖੀ ਗਈ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ।

Reported by:  PTC News Desk  Edited by:  Aarti -- July 07th 2024 09:56 AM
MP Amritpal Singh Mother: ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ ਤੋਂ ਅੰਮ੍ਰਿਤਪਾਲ ਸਿੰਘ ਨੇ ਝਾੜਿਆ ਪੱਲਾ, ਕਿਹਾ- ਮਾਂ ਦੇ ਬਿਆਨ ਤੋਂ ਮੇਰਾ ਮਨ ਹੋਇਆ ਦੁਖੀ

MP Amritpal Singh Mother: ਮਾਂ ਦੇ 'ਖਾਲਿਸਤਾਨ' ਵਾਲੇ ਬਿਆਨ ਤੋਂ ਅੰਮ੍ਰਿਤਪਾਲ ਸਿੰਘ ਨੇ ਝਾੜਿਆ ਪੱਲਾ, ਕਿਹਾ- ਮਾਂ ਦੇ ਬਿਆਨ ਤੋਂ ਮੇਰਾ ਮਨ ਹੋਇਆ ਦੁਖੀ

MP Amritpal Singh Mother: ਖਡੂਰ ਸਾਹਿਬ ਤੋਂ ਸਾਂਸਦ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਦੇ ਵੱਲੋਂ ਦਿੱਤੇ ਬਿਆਨ ’ਤੇ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਬਿਆਨ ਤੋਂ ਉਨ੍ਹਾਂ ਦਾ ਮਨ ਦੁਖੀ ਹੋਇਆ ਹੈ। ਅਣਜਾਣੇ ’ਚ ਮਾਤਾ ਜੀ ਵੱਲੋਂ ਬਿਆਨ ਦਿੱਤਾ ਗਿਆ ਹੈ। ਖਾਲਸਾ ਰਾਜ ਦਾ ਸੁਪਨਾ ਵੇਖਣਾ ਗੁਨਾਹ ਨਹੀਂ ਸਗੋਂ ਮਾਣ ਵਾਲੀ ਗੱਲ ਹੈ।

ਦੱਸ ਦਈਏ ਕਿ ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਵੱਲੋਂ ਇੱਕ ਚਿੱਠੀ ਰਾਹੀ ਆਪਣੀ ਗੱਲ ਰੱਖੀ ਗਈ ਹੈ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹੈ। 


ਇਹ ਹੈ ਅੰਮ੍ਰਿਤਪਾਲ ਦੀ ਚਿੱਠੀ 

ਆਪਣੀ ਚਿੱਠੀ ’ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੱਲ ਮਾਤਾ ਜੀ ਵੱਲੋਂ ਦਿੱਤੇ ਬਿਆਨ ਬਾਰੇ ਜਦੋਂ ਅੱਜ ਮੈਨੂੰ ਪਤਾ ਲੱਗਾ ਤਾਂ ਮੇਰਾ ਮਨ ਬਹੁਤ ਦੁਖੀ ਹੋਇਆ ॥ਬੇਸ਼ੱਕ ਮੈਨੂੰ ਇਹ ਯਕੀਨ ਹੈ ਕਿ ਮਾਤਾ ਜੀ ਵੱਲੋਂ ਇਹ ਬਿਆਨ ਅਣਜਾਣੇ ਵਿੱਚ ਦਿੱਤਾ ਗਿਆ ,ਪਰ ਫਿਰ ਵੀ ਅਜਿਹਾ ਬਿਆਨ ਮੇਰੇ ਪਰਿਵਾਰ ਜਾਂ ਕਿਸੇ ਵੀ ਉਸ ਸ਼ਖਸ ਵੱਲੋਂ ਜੋ ਮੇਰੀ ਹਮਾਇਤ ਕਰਦਾ ਹੈ ਉਸ ਵੱਲੋਂ ਨਹੀਂ ਆਉਣਾ ਚਾਹੀਦਾ। 

ਉਨ੍ਹਾਂ ਅੱਗੇ ਕਿਹਾ ਕਿ ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ ,ਸਗੋਂ ਮਾਣ ਵਾਲੀ ਗੱਲ ਹੈ ।ਜਿਸ ਸੁਪਨੇ ਦੀ ਪੂਰਤੀ ਲਈ ਲੱਖਾਂ ਸਿੱਖਾਂ ਨੇ ਸ਼ਹੀਦੀ ਦਿੱਤੀ ਹੋਵੇ ,ਉਸ ਮਾਰਗ ਤੋਂ ਪਿੱਛੇ ਹਟ ਜਾਣ ਬਾਰੇ ਅਸੀਂ ਸੁਪਨੇ ਵਿੱਚ ਵੀ ਨਹੀਂ ਸੋਚ ਸਕਦੇ। ਮੈਂ ਬਹੁਤ ਵਾਰ ਸਟੇਜਾਂ ਤੋਂ ਬੋਲਦਿਆਂ ਇਹ ਗੱਲ ਕਹੀ ਹੈ ਕਿ ਜੇ ਮੈਨੂੰ ਪੰਥ ਤੇ ਪਰਿਵਾਰ ਵਿੱਚੋਂ ਚੁਣਨਾ ਪਿਆ ਤਾਂ ਮੈਂ ਹਮੇਸ਼ਾ ਪੰਥ ਦੀ ਚੋਣ ਕਰਾਂਗਾ। 

ਉਨ੍ਹਾਂ ਇਹ ਵੀ ਕਿਹਾ ਕਿ ਇਸ ਗੱਲ ਤੇ ਇਤਿਹਾਸ ਦਾ ਉਹ ਵਾਕਿਆ ਬਹੁਤ ਢੁਕਵਾਂ ਬੈਠਦਾ ਹੈ ਜਿੱਥੇ ਬੰਦਾ ਸਿੰਘ ਬਹਾਦਰ ਦੇ ਨਾਲ ਦੇ ਸਿੰਘਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਸੀ ਤਾਂ ਇੱਕ 14 ਕੁ ਸਾਲ ਦੇ ਨੌਜਵਾਨ ਦੀ ਮਾਂ ਨੇ ਉਸ ਨੂੰ ਬਚਾਉਣ ਲਈ ਇਹ ਗੱਲ ਕਹਿ ਦਿੱਤੀ ਕਿ ਇਹ ਨੌਜਵਾਨ ਸਿੱਖ ਨਹੀਂ ਤਾਂ ਉਸ ਨੌਜਵਾਨ ਨੇ ਅੱਗੋਂ ਇਹ ਗੱਲ ਕਹੀ ਕਿ ਜੇ ਇਹ ਔਰਤ ਇਹ ਕਹਿੰਦੀ ਹੈ ਕਿ ਮੈਂ ਗੁਰੂ ਦਾ ਸਿੱਖ ਨਹੀਂ ਤਾਂ ਮੈਂ ਇਹ ਗੱਲ ਬਿਆਨ ਕਰਦਾ ਹਾਂ ਕਿ ਇਹ ਮੇਰੀ ਮਾਂ ਨਹੀਂ ॥ਬੇਸ਼ੱਕ ਇਹ ਉਦਾਹਰਣ ਇਸ ਘਟਨਾ ਵਾਸਤੇ ਬੇਹੱਦ ਸਖਤ ਹੈ ,ਪਰ ਸਿਧਾਂਤਕ ਪੱਖ ਤੋਂ ਇਹ ਗੱਲ ਸਮਝਣ ਵਾਲੀ ਹੈ। 

ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਨੂੰ ਇਸ ਗੱਲ ਦੀ ਤਾੜਨਾ ਕਰਦਾ ਹਾਂ ਕਦੇ ਵੀ ਸਿੱਖ ਰਾਜ ਉੱਤੇ ਸਮਝੌਤਾ ਕਰਨ ਬਾਰੇ ਸੋਚਣਾ ਵੀ ਗਵਾਰਾ ਨਹੀਂ ਹੈ ਕਹਿਣਾ ਤਾਂ ਦੂਰ ਦੀ ਗੱਲ ਹੈ ਅਤੇ ਅੱਗੇ ਤੋਂ ਸੰਗਤੀ ਰੂਪ ਵਿੱਚ ਵਿਚਰਦਿਆਂ ਬੋਲਦਿਆਂ ਅਜਿਹੀ ਕੁਤਾਹੀ ਨਹੀਂ ਹੋਣੀ ਚਾਹੀਦੀ। 

ਜਾਣੋ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਕੀ ਦਿੱਤਾ ਸੀ ਬਿਆਨ 

ਦੱਸ ਦਈਏ ਕਿ ਅੰਮ੍ਰਿਤਾਪਲ ਨੂੰ ਖਾਲਿਸਤਾਨ ਸਮਰਥਕ ਕਹਿਣਾ ਗਲਤ ਹੋਵੇਗਾ। ਅੰਮ੍ਰਿਤਪਾਲ ਸਿੰਘ ਨੇ ਸੰਵਿਧਾਨ ਦੇ ਦਾਇਰੇ ’ਚ ਰਹਿ ਕੇ ਚੋਣ ਲੜੀ ਹੈ।  ਉਨ੍ਹਾਂ ਇਹ ਬਿਆਨ ਅੰਮ੍ਰਿਤਪਾਲ ਸਿੰਘ ਵੱਲੋਂ ਸਾਂਸਦ ਵਜੋਂ ਸਹੁੰ ਚੁੱਕਣ ਤੋਂ ਬਾਅਦ ਦਿੱਤਾ ਸੀ। 

ਇਹ ਵੀ ਪੜ੍ਹੋ: Yellow Alert In Punjab: ਪੰਜਾਬ ਦੇ 4 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ; ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ ਮੌ

- PTC NEWS

Top News view more...

Latest News view more...

PTC NETWORK