Khalsa Sajna Diwas and Vaisakhi 2025 : ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵੈਸਾਖੀ ਮੌਕੇ ਵੱਡੀ ਗਿਣਤੀ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੀ ਸੰਗਤ
Khalsa Sajna Diwas and Vaisakhi 2025 : ਖਾਲਸੇ ਦੇ ਸਾਜਨਾ ਦਿਵਸ ਅਤੇ ਵੈਸਾਖੀ ਮੌਕੇ ਅੱਜ ਇਤਿਹਾਸਿਕ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਸਿੱਖ ਸੰਗਤਾਂ ਦੇ ਨਾਮ ਸੰਦੇਸ਼ ਜਾਰੀ ਕਰਨਗੇ। ਇਸ ਮੌਕੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਤੋਂ ਬਾਅਦ ਪਹਿਲੀ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋਣ ਵਾਲੀ ਕਾਨਫਰੰਸ ਲਈ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਖਾਲਸੇ ਦੇ ਸਾਜਨਾ ਦਿਵਸ ਅਤੇ ਵੈਸਾਖੀ ਮੌਕੇ ਵੱਡੀ ਗਿਣਤੀ ’ਚ ਸੰਗਤ ਦੀ ਆਮਦ ਜਾਰੀ ਹੈ, ਜਿਨ੍ਹਾਂ ਦੇ ਇੱਥੇ ਠਹਿਰ ਅਤੇ ਲੰਗਰ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਸਮਾਗਮਾਂ ਦੇ ਸਬੰਧ ’ਚ ਤਖ਼ਤ ਸਾਹਿਬ ਸਣੇ ਇੱਥੋਂ ਦੇ ਹੋਰ ਧਾਰਮਿਕ ਅਸਥਾਨਾਂ, ਰਸਤਿਆਂ, ਚੌਕਾਂ ਤੇ ਇਮਾਰਤਾਂ ਨੂੰ ਰੰਗਦਾਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਅੱਜ ਐਤਵਾਰ ਨੂੰ ਲੱਖਾਂ ਦੀ ਗਿਣਤੀ ਵਿੱਚ ਸੰਗਤ ਦੇ ਪੁੱਜਣ ਦੀ ਆਸ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ’ਤੇ ਨਿਗ੍ਹਾ ਰੱਖਣ ਲਈ ਵੱਡੀ ਗਿਣਤੀ ’ਚ ਪੁਲੀਸ ਤਾਇਨਾਤ ਹੈ।
- PTC NEWS