Tue, Jan 14, 2025
Whatsapp

Khanauri Border Farmers : ਕਿਸਾਨਾਂ ਦਾ ਸੰਘਰਸ਼ ਹੁਣ ਹੋਰ ਵੀ ਜਿਆਦਾ ਹੋਵੇਗਾ ਤੇਜ਼ , ਲੋਕਾਂ ਨੂੰ ਸ਼ਾਮ ਦਾ ਖਾਣਾ ਤਿਆਗਣ ਦੀ ਅਪੀਲ

ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਭਲਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ।

Reported by:  PTC News Desk  Edited by:  Aarti -- December 12th 2024 04:23 PM
Khanauri Border Farmers : ਕਿਸਾਨਾਂ ਦਾ ਸੰਘਰਸ਼ ਹੁਣ ਹੋਰ ਵੀ ਜਿਆਦਾ ਹੋਵੇਗਾ ਤੇਜ਼ , ਲੋਕਾਂ ਨੂੰ ਸ਼ਾਮ ਦਾ ਖਾਣਾ ਤਿਆਗਣ ਦੀ ਅਪੀਲ

Khanauri Border Farmers : ਕਿਸਾਨਾਂ ਦਾ ਸੰਘਰਸ਼ ਹੁਣ ਹੋਰ ਵੀ ਜਿਆਦਾ ਹੋਵੇਗਾ ਤੇਜ਼ , ਲੋਕਾਂ ਨੂੰ ਸ਼ਾਮ ਦਾ ਖਾਣਾ ਤਿਆਗਣ ਦੀ ਅਪੀਲ

Khanauri Border Farmer : ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ ਹੈ। 

ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਭਲਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਡੱਲੇਵਾਲ ਦੇ ਹੱਕ ’ਚ ਲੋਕਾਂ ਨੂੰ ਸ਼ਾਮ ਦਾ ਖਾਣਾ ਤਿਆਗਣ ਦੀ ਵੀ ਅਪੀਲ ਕੀਤੀ ਗਈ ਹੈ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਤੇ ਪੂਰੇ ਦੇਸ਼ ’ਚ ਟਰੈਕਟਰ ਮਾਰਚ ਕੱਢੇ ਜਾਣਗੇ। 18 ਦਸੰਬਰ ਨੂੰ ਕਿਸਾਨਾਂ ਵੱਲੋਂ ਰੇਲਾਂ ਵੀ ਰੋਕੀਆਂ ਜਾਣਗੀਆਂ। 


ਕਿਸਾਨਾਂ ਨੇ ਇਹ ਵੀ ਕਿਹਾ ਕਿ ਸ਼ੰਭੂ ਅਤੇ ਖਨੋਰੀ ਬਾਰਡਰ 'ਤੇ ਜੇਕਰ ਕਿਸੇ ਕਿਸਾਨ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਸਰਕਾਰ ਦੇ ਪ੍ਰਸ਼ਾਸਨ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਖਨੋਰੀ ਬਾਰਡਰ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਨੁਕਸਾਨ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਕਿਸਾਨਾਂ ਨੇ ਦੱਸਿਆ ਕਿ ਇਨ੍ਹਾਂ ਚੀਜ਼ਾਂ ਨੂੰ ਦੇਖਦੇ ਹੋਏ ਖਨੋਰੀ ਬਾਰਡਰ 'ਤੇ ਜਗਜੀਤ ਸਿੰਘ ਡੱਲੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Narayan Singh Chaura News : ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਨੇ ਫੜਿਆ ਜ਼ੋਰ, ਵੱਖੋ-ਵੱਖ ਸਿੱਖ ਸੰਸਥਾਵਾਂ ਨੇ ਕੀਤੀ ਇਹ ਮੰਗ

- PTC NEWS

Top News view more...

Latest News view more...

PTC NETWORK