ਮਨਿੰਦਰ ਸਿੰਘ ਮੋਂਗਾ, (ਅੰਮ੍ਰਿਤਸਰ, 10 ਦਸੰਬਰ): ਅੰਮ੍ਰਿਤਸਰ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੁਨੱਖੀ ਅਧਿਕਾਰਾਂ ਨੂੰ ਲੈ ਕੇ ਰੋਸ਼ ਮਾਰਚ ਕੱਢਿਆ ਗਿਆ। ਇਹ ਰੋਸ਼ ਮਾਰਚ ਭੰਡਾਰੀ ਪੁੱਲ ਤੋਂ ਲੈ ਕੇ ਜਲ੍ਹਿਆਂਵਾਲੇ ਬਾਗ਼ ਤੱਕ ਕੱਢਿਆ ਗਿਆ। ਇਸ ਦਰਮਿਆਨ ਯੂਨੀਅਨ ਨੇ ਕਿਹਾ ਕਿ ਅੱਜ 10 ਦਿਸੰਬਰ ਨੂੰ ਦੇਸ਼ ਭਰ ਵਿੱਚ ਮਨੁੱਖੀ ਅਧਿਕਾਰਾਂ ਦੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਹ ਵੀ ਪੜ੍ਹੋ: ਸ਼ੱਕੀ ਹਲਾਤਾਂ ’ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ ’ਤੇ ਲੱਗੇ ਗੰਭੀਰ ਇਲਜ਼ਾਮਕਿਸਾਨ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਵੱਡੇ ਪੱਧਰ 'ਤੇ ਮੁਨੱਖੀ ਅਧਿਕਾਰਾਂ ਦਾ ਹਨਨ ਕੀਤਾ ਜਾ ਰਿਹਾ ਹੈ। ਬੁੱਧੀਜੀਵੀਆਂ, ਲੇਖਕਾਂ, ਸਿਆਸੀ ਕਾਰਕੁੰਨਾਂ ਤੇ ਵਿਦਿਆਰਥੀਆਂ ਨੂੰ ਯੂ.ਏ.ਪੀ ਵਰਗੀਆਂ ਧਰਾਵਾਂ ਲਾ ਕੇ ਪਿਛਲੇ ਚਾਰ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਬਿਨਾਂ ਕਿਸੇ ਮੁਕੱਦਮੇ ਚਲਾਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਸਿੱਖ ਨੌਜਵਾਨ ਹਨ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ 30-30 ਸਾਲ ਜੇਲ੍ਹਾਂ 'ਚ ਆਪਣੀ ਸਜ਼ਾਵਾਂ ਪੂਰੀਆਂ ਹੋਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। ਇਹ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਰੋਸ਼ ਮੁਜ਼ਾਹਰਾ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਦੁਨੀਆਂ ਦੇ ਪਲੇਟ ਫਾਰਮ 'ਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਦੇ ਹਨ ਤੇ ਦੇਸ ਦੇ ਸੰਵਿਧਾਨ ਦੀ ਗੱਲ ਕਰਦੇ ਹਨ, ਦੂਜੇ ਪਾਸੇ ਆਪਣੇ ਦੇਸ਼ ਅੰਦਰ ਇਨ੍ਹਾਂ ਦੀ ਰਹਿਨੁਮਾਈ ਹੇਠ ਸੰਵਿਧਾਨ ਅਤੇ ਕਾਨੂੰਨ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੋਗਲੇਪਨ ਖ਼ਿਲਾਫ਼ ਪੰਜਾਬ ਦੇ ਅੰਦਰ, ਦੇਸ਼ ਵਿੱਚ ਇਨ੍ਹਾਂ ਲੋਕਾਂ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਹ ਰੋਸ ਮੁਜ਼ਾਹਰਾ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਲੈ ਕੇ ਜਲ੍ਹਿਆਂਵਾਲੇ ਬਾਗ਼ ਤੱਕ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਦੇਸ਼ ਦਾ ਆਰਥਿਕ ਢਾਂਚਾ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ ਇਹ ਵੰਡ ਪਾਊ ਸਿਆਸਤ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: ਸਰਕਾਰ ਖ਼ਿਲਾਫ ਮ੍ਰਿਤਕ ਆਸ਼ਰਿਤ ਸੰਘਰਸ਼ ਕਮੇਟੀ ਦਾ ਹੱਲਾ ਬੋਲ, ਸੰਘਰਸ਼ ਦੀ ਚਿਤਾਵਨੀਕਿਸਾਨ ਆਗੂ ਨੇ ਕਿਹਾ ਕਿ ਜਿਹੜਾ ਵੀ ਕਾਰਪੋਰੇਟ ਘਰਾਣਿਆਂ ਦਾ ਵਿਰੋਧ ਕਰਦਾ ਹੈ ਉਸ ਨੂੰ ਦੇਸ਼ ਵਿਰੋਧੀ ਕਰਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਸਾਨੂੰ ਇਜਾਜ਼ਤ ਦਿੰਦਾ ਹੈ ਕਿ ਤੁਸੀਂ ਸੰਵਿਧਾਨ ਅਤੇ ਮਰਿਆਦਾ ਵਿੱਚ ਰਹਿ ਕੇ ਕਿਸ ਦੇ ਖ਼ਿਲਾਫ਼ ਰੋਸ ਮੁਜ਼ਾਹਰੇ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੰਘਰਸ਼ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਲੋਕ ਔਖੇ ਤੋਂ ਔਖੇ ਹਾਲਾਤਾਂ ਵਿੱਚ ਵੀ ਸੰਘਰਸ਼ ਲਾਮਬੰਦ ਕਰਕੇ ਰੱਖਣਗੇ।