ਜਲੰਧਰ: ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਇਕ ਵਾਰ ਫਿਰ ਤੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 12 ਜ਼ਿਲ੍ਹਿਆਂ ਵਿੱਚ 15 ਥਾਵਾਂ ਉੱਤੇ ਟਰੇਨਾਂ ਜਾਮ ਕੀਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਿਕ ਦੁਪਹਿਰ 1ਵਜੇ ਤੋਂ ਲੈ ਕੇ 3 ਵਜੇ ਤੱਕ ਟ੍ਰੇਨਾਂ ਰੋਕੀਆਂ ਗਈਆ ਹਨ। ਇਸ ਦੌਰਾਨ ਟ੍ਰੇਨ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿੱਚ 14 ਥਾਵਾਂ ਤੋਂ ਧਰਨਾ ਖਤਮ ਕੀਤਾ ਗਿਆ ਹੈ ਅਤੇ ਹੁਣ ਸਿਰਫ ਬਟਾਲਾ ਵਿਖੇ ਹੀ ਧਰਨਾ ਜਾਰੀ ਰਹੇਗਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਤੇ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਗੁਰਦਾਸਪੁਰ ਵਿੱਚ ਲਗਾਤਾਰ ਜਾਰੀ ਰਹੇਗਾ ਕਿਉਂਕਿ ਭਾਰਤ ਮਾਲਾ ਯੋਜਨਾ ਤਹਿਤ ਜੰਮੂ ਕਟੜਾ ਐਕਸਪ੍ਰੈਸ ਵੇਅ ਅਤੇ ਅੰਮ੍ਰਿਤਸਰ-ਊਨਾ ਹਾਈਵੇ ਲਈ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤੇ ਬਗੈਰ ਜ਼ਬਰੀ ਸਰਕਾਰ ਜ਼ਮੀਨਾ ਦਾ ਕਬਜ਼ਾ ਲੈਣ ਦੀ ਕੋਸ਼ਿਸ ਕਰ ਰਹੀ ਹੈ ਜੋ ਕਿ ਪੂਰੀ ਤਰ੍ਹਾਂ ਗੈਰ ਕਾਨੂੰਨੀ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਬਟਾਲਾ ਵਿਖੇ ਲੱਗੇ ਧਰਨਾ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਵੱਲੋਂ ਰੇਲ ਰੋਕੋ ਅੰਦੋਲਨ:- 1. ਜ਼ਿਲ੍ਹਾ ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ)2. ਜ਼ਿਲ੍ਹਾ ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ3. ਜ਼ਿਲ੍ਹਾ ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ4. ਜ਼ਿਲ੍ਹਾ ਫਿਰੋਜ਼ਪੁਰ ਬਸਤੀ ਟੈਕਾ ਵਾਲੀ, ਗੁਰੂ ਹਰਸਹਾਏ5. ਜ਼ਿਲ੍ਹਾ ਮੋਗਾ ਮੋਗਾ ਰੇਲਵੇ ਸਟੇਸ਼ਨ6. ਜ਼ਿਲ੍ਹਾ ਮੁਕਤਸਰ ਮਲੋਟ ਰੇਲਵੇ ਸਟੇਸ਼ਨ7. ਜ਼ਿਲ੍ਹਾ ਫਾਜ਼ਿਲਕਾ ਫਾਜ਼ਿਲਕਾ ਰੇਲਵੇ ਸਟੇਸ਼ਨ8. ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਜਲੰਧਰ ਕੈਟ ਰੇਲਵੇ ਸਟੇਸ਼ਨ9. ਜ਼ਿਲ੍ਹਾ ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ10. ਜ਼ਿਲ੍ਹਾ ਲੁਧਿਆਨਾ ਚ ਸਮਰਾਲਾ11. ਜ਼ਿਲ੍ਹਾ ਬਰਨਾਲਾ ਘੁੱਣਸ ਸਟੇਸ਼ਨ12. ਜ਼ਿਲ੍ਹਾ ਫਰੀਦਕੋਟ ਰੇਲਵੇ ਸਟੇਸ਼ਨ ਕਿਸਾਨ ਦਿੱਲੀ ਮੋਰਚੇ ਦੌਰਾਨ 29 ਜਨਵਰੀ 2021 ਨੂੰ ਸਿੰਘੂ ਬਾਰਡਰ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕਰਕੇ ਕਿਸਾਨਾਂ ਮਜਦੂਰਾਂ ਨੂੰ ਫੱਟੜ ਕੀਤਾ ਗਿਆ ਸੀ, ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਸਰਕਾਰ ਗੰਨੇ ਦਾ ਤਹਿ ਕੀਤਾ 380 ਰੁਪਏ ਰੇਟ ਦੇਵੇ ਅਤੇ ਜਥੇਬੰਦੀ ਦੀ ਮੰਗ ਹੈ ਕਿ ਮਹਿੰਗਾਈ ਤੇ ਖਰਚਿਆਂ ਦੇ ਚਲਦੇ ਗੰਨੇ ਦਾ ਰੇਟ 500 ਰੁਪਏ ਕੀਤਾ ਜਾਵੇ ਅਤੇ ਗੰਨੇ ਦੀ ਪਿੜਾਈ ਲਈ ਪੂਰੀ ਪਰਚੀ ਵਿਤਰਣ ਕੈਲੰਡਰ ਨੂੰ ਬਗੈਰ ਵਿਤਕਰੇ ਤੋਂ ਲਾਗੂ ਕਰੇ, ਮੋਰਚਿਆਂ ’ਚ ਜਾਨ ਗੁਆਉਣ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਤੇ ਮੁਆਵਜੇ ਦਿੱਤੇ ਜਾਣ ਦੀ ਮੰਗ ਸਮੇਤ ਸਾਰੀਆਂ ਮੰਗਾਂ ਤੇ ਕੰਮ ਕੀਤਾ ਜਾਵੇ।