who is Brij Bhushan Sharan Singh: ਦੇਸ਼ ਲਈ ਕਈ ਤਗਮੇ ਜਿੱਤਣ ਵਾਲੇ ਸਾਰੇ ਵੱਡੇ ਪਹਿਲਵਾਨ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਮਹਿਲਾ ਖਿਡਾਰਨਾਂ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਲਗਾ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਉਸ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਹੁਣ ਤੱਕ ਦੀ ਪੂਰੀ ਕਹਾਣੀ ਪੜ੍ਹ ਕੇ ਤੁਸੀਂ ਸਮਝ ਗਏ ਹੋਵੋਗੇ ਕਿ ਖਿਡਾਰੀਆਂ ਵੱਲੋਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕੁਝ ਨਹੀਂ ਕੀਤਾ ਗਿਆ। ਹੁਣ ਤੱਕ ਭਾਜਪਾ ਨੇ ਨਾ ਤਾਂ ਉਨ੍ਹਾਂ ਨੂੰ ਮੁਅੱਤਲ ਕੀਤਾ ਹੈ ਅਤੇ ਨਾ ਹੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ ਹੈ। ਇਸ ਦੇ ਪਿੱਛੇ ਦਾ ਕਾਰਨ ਜਾਣਨ ਲਈ ਬ੍ਰਿਜ ਭੂਸ਼ਣ ਦੀ ਸਿਆਸੀ ਤਾਕਤ ਨੂੰ ਜਾਣਨਾ ਹੋਵੇਗਾ। ਆਓ ਤੁਹਾਨੂੰ ਦੱਸਦੇ ਹਾਂ ਆਖਿਰ ਕੌਣ ਹੈ ਬ੍ਰਿਜ ਭੂਸ਼ਣ ਸ਼ਰਨ ਸਿੰਘ ? ਕੌਣ ਹੈ ਬੀਜੇਪੀ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ?ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ 2011 ਤੋਂ ਡਬਲਯੂਐਫਆਈ ਦੇ ਪ੍ਰਧਾਨ ਹਨ। ਉਸਨੇ ਗੋਂਡਾ, ਕੈਸਰਗੰਜ ਅਤੇ ਬਲਰਾਮਪੁਰ ਦੇ ਹਲਕਿਆਂ ਦੀ ਨੁਮਾਇੰਦਗੀ ਕਰਦੇ ਹੋਏ ਛੇ ਵਾਰ ਸੰਸਦ ਮੈਂਬਰ ਵਜੋਂ ਸੇਵਾ ਕੀਤੀ ਹੈ। 1980 ਦੇ ਦਹਾਕੇ ਵਿੱਚ ਵਿਦਿਆਰਥੀ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਆਪਣੀ ਜਵਾਨੀ ਵਿੱਚ ਇੱਕ ਭਲਵਾਨ ਸੀ। ਅਯੁੱਧਿਆ ਵਿੱਚ ਰਾਮ ਮੰਦਿਰ ਅੰਦੋਲਨ ਦੇ ਦੌਰਾਨ ਉਨ੍ਹਾਂ ਦੀ ਅਗਨੀ 'ਹਿੰਦੂਤਵੀ ਅਕਸ' ਨੇ ਉਸਨੂੰ ਪ੍ਰਸਿੱਧੀ ਵੱਲ ਪ੍ਰੇਰਿਤ ਕੀਤਾ।ਬ੍ਰਿਜ ਭੂਸ਼ਣ ਸਿੰਘ ਦਾ ਸਿਆਸੀ ਸਫ਼ਰਉੱਥੇ ਹੀ ਜੇਕਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਸਿਆਸੀ ਸਫਰ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਹਿਲੀ ਵਾਰ 1991 ਵਿੱਚ 10ਵੀਂ ਲੋਕ ਸਭਾ ਲਈ ਚੋਣ ਲੜੀ ਸੀ। ਉਹ ਪੰਜ ਵਾਰ 1999, 2004, 2009, 2014 ਅਤੇ 2019 ਲੋਕ ਸਭਾ ਲਈ ਦੁਬਾਰਾ ਚੁਣੇ ਗਏ। ਸਮਾਜਵਾਦੀ ਪਾਰਟੀ ਦੇ ਨਾਲ ਆਪਣੇ ਸੰਖੇਪ ਕਾਰਜਕਾਲ ਦੌਰਾਨ ਉਨ੍ਹਾਂ ਨੇ ਜਿੱਤੇ ਹਾਸਿਲ ਕੀਤੀ। ਉਹ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸੀ ਅਤੇ 2014 ਅਤੇ 2019 ਵਿੱਚ ਲੋਕ ਸਭਾ ਲਈ ਚੁਣੇ ਗਏ। ਬ੍ਰਿਜਭੂਸ਼ਣ ਸ਼ਰਨ ਸਿੰਘ ਬਾਬਰੀ ਢਾਹੁਣ ਦੇ ਮਾਮਲੇ ਵਿਚ ਦੋਸ਼ੀ ਸੀ। ਬਾਅਦ ਵਿਚ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ। ਉਸ ਦਾ ਨਾਮ ਦੋਸ਼ਾਂ ਵਿੱਚ ਨਾਮਜ਼ਦ 40 ਨੇਤਾਵਾਂ ਦੀ ਸੂਚੀ ਵਿੱਚ ਸ਼ਾਮਲ ਹੈ, ਜਿਸ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ 2020 ਵਿੱਚ ਬਰੀ ਕਰ ਦਿੱਤਾ ਗਿਆ ਸੀ।ਹੋਰ ਵੀ ਕਈ ਮਾਮਲੇ ਹਨ ਦਰਜ ਹੁਣ ਜਦੋਂ ਦੋਸ਼ਾਂ ਦੀ ਗੱਲ ਆਉਂਦੀ ਹੈ ਤਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਅਪਰਾਧਿਕ ਇਤਿਹਾਸ ਦੀ ਵੀ ਗੱਲ ਕਰੀਏ। ਬ੍ਰਿਜ ਭੂਸ਼ਣ ਖਿਲਾਫ ਪਿਛਲੇ ਕੁਝ ਸਾਲਾਂ 'ਚ ਕਈ ਗੰਭੀਰ ਮਾਮਲੇ ਦਰਜ ਕੀਤੇ ਗਏ ਸਨ। ਉਸਦੇ ਖਿਲਾਫ ਕਤਲ ਤੋਂ ਲੈ ਕੇ ਅੰਡਰਵਰਲਡ ਲਿੰਕਸ, ਗੁੰਡਾ ਐਕਟ, ਗੈਂਗਸਟਰ ਐਕਟ ਤੱਕ ਦੀਆਂ ਧਾਰਾਵਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਵਿੱਚ ਉਹ ਬਰੀ ਹੋ ਚੁੱਕੇ ਹਨ। ਵਿਰੋਧ ਕਰ ਰਹੇ ਭਲਵਾਨਾਂ ਨੇ ਉਸ ਦੇ ਅਪਰਾਧਿਕ ਰਿਕਾਰਡ ਦਾ ਪੋਸਟਰ ਵੀ ਜਾਰੀ ਕੀਤਾ ਹੈ, ਜਿਸ ਵਿਚ ਉਸ ਖਿਲਾਫ 38 ਧਾਰਾਵਾਂ ਵਿਚ ਦਰਜ ਕੇਸਾਂ ਦਾ ਜ਼ਿਕਰ ਕੀਤਾ ਗਿਆ ਹੈ।ਇਹ ਲੱਗੇ ਹੈ ਇਲਜ਼ਾਮ ਭਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਬਹੁਤ ਗੰਭੀਰ ਇਲਜ਼ਾਮ ਗਏ ਲਗਾਏ ਹਨ। ਜਿਨਸੀ ਸ਼ੋਸ਼ਣ ਤੋਂ ਇਲਾਵਾ ਭਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਤਾਨਾਸ਼ਾਹੀ ਅਤੇ ਮਨਮਾਨੀ ਦੇ ਦੋਸ਼ ਵੀ ਲਾਏ ਹਨ। ਜੰਤਰ-ਮੰਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪਹਿਲਵਾਨਾਂ ਨੇ ਕਿਹਾ ਕਿ ਉਹ ਮਾਨਸਿਕ ਤਸ਼ੱਦਦ ਝੱਲ ਰਹੇ ਹਨ। ਇਸ ਤੋਂ ਪਹਿਲਾਂ ਵੀ ਜਨਵਰੀ 2023 'ਚ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਸਮੇਤ ਕਈ ਪਹਿਲਵਾਨ ਜੰਤਰ-ਮੰਤਰ 'ਤੇ ਇਕੱਠੇ ਹੋਏ ਸੀ ਅਤੇ ਆਪਣੀ ਗੱਲ ਰੱਖੀ ਸੀ। ਇਹ ਵੀ ਪੜ੍ਹੋ: Chief Brij Bhushan Singh: ਬ੍ਰਿਜ ਭੂਸ਼ਣ ਸਿੰਘ ਖਿਲਾਫ ਦਿੱਲੀ ਪੁਲਿਸ ਵੱਲੋਂ 2 FIR ਦਰਜ, ਜਾਣੋ ਹੁਣ ਤੱਕ ਦਾ ਅਪਡੇਟ