Sushil Rinku: ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ 'ਆਪ' 'ਚ ਸ਼ਾਮਲ ਹੋਣ ਦਾ ਵੱਡਾ ਤੋਹਫਾ ਮਿਲਿਆ। ਸੱਤਾਧਾਰੀ 'ਆਪ' 'ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਪਾਰਟੀ ਨੇ ਸੁਸ਼ੀਲ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ।ਦੱਸ ਦਈਏ ਕਿ ਲੰਮੇ ਸਮੇਂ ਤੱਕ ਕਾਂਗਰਸ ਵਿੱਚ ਰਹਿਣ ਵਾਲੇ ਸੁਸ਼ੀਲ ਰਿੰਕੂ 5 ਅਪਰੈਲ ਨੂੰ 'ਆਪ' 'ਚ ਸ਼ਾਮਲ ਹੋਏ, ਇਸ ਤੋਂ ਪਹਿਲਾਂ ਸਾਲ 2017 ਵਿੱਚ ਜਲੰਧਰ ਪੱਛਮੀ ਹਲਕੇ ਤੋਂ ਸੁਸ਼ੀਲ ਰਿੰਕੂ ਕਾਂਗਰਸ ਦੇ ਵਿਧਾਇਕ ਸਨ,ਸੁਸ਼ੀਲ ਰਿੰਕੂ ਨੇ ਆਪਣੀ ਗ੍ਰੈਜੂਏਸ਼ਨ ਜਲੰਧਰ ਦੇ ਡੀਏਵੀ ਕਾਲਜ ਤੋਂ ਕੀਤੀ।47 ਸਾਲਾ ਰਿੰਕੂ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਰਹੇ, ਸਟੂਡੈਂਟ ਪਾਲਿਟਿਕਸ ਦੌਰਾਨ ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਸਨ। 2006 ਵਿੱਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ। ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤੱਕ ਕਾਂਗਰਸ ਦੇ ਕੌਂਸਲਰ ਰਹੇ ।ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ। ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੇ ਪਹਿਲੀ ਵਾਰ ਚੋਣ ਲੜੀ ਸੀ