ਕਿਸਾਨਾਂ ਦੇ ਚੈੱਕ ਬਾਊਂਸ ਹੋਣ 'ਤੇ ਜਾਣੋ ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ
ਚੰਡੀਗੜ੍ਹ: ਕਿਸਾਨਾਂ ਨੂੰ ਮੁਆਵਜ਼ੇ ਵਜੋਂ ਮਿਲੇ ਬਾਊਂਸ ਹੋਏ ਚੈੱਕਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਇਹ ਬਹੁਤ ਗਲਤ ਗੱਲ ਹੈ, ਅਜਿਹਾ ਨਹੀਂ ਕਰਨਾ ਚਾਹੀਦਾ ਸੀ, ਇਸ ਤਰ੍ਹਾਂ ਕਿਸੇ ਨਾਲ ਮਜ਼ਾਕ ਨਹੀਂ ਕਰਨਾ ਚਾਹੀਦਾ ਸੀ। ਤਕਨੀਕੀ ਖਰਾਬੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਉਹ ਕਰਾਸ ਚੈਕਿੰਗ ਤੋਂ ਬਾਅਦ ਹੀ ਬੋਲ ਸਕਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਸੀ.ਐਮ. ਚੰਦਰਸ਼ੇਖਰ ਵੱਲੋਂ ਕਿਸਾਨਾਂ ਨੂੰ ਵੰਡੇ ਗਏ 3 ਲੱਖ ਰੁਪਏ ਦੇ ਚੈੱਕ ਬਾਊਂਸ ਹੋ ਗਏ ਹਨ। ਕਿਸਾਨਾਂ ਨੇ ਇਸ ਦੀ ਸ਼ਿਕਾਇਤ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੂੰ ਕੀਤੀ ਹੈ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਬਾਰੇ ਪੂਰੀ ਜਾਣਕਾਰੀ ਮੰਗੀ ਹੈ।
ਚੰਡੀਗੜ੍ਹ ਵਿੱਚ ਹੋਏ ਇੱਕ ਸਮਾਗਮ ਦੌਰਾਨ ਤੇਲੰਗਾਨਾ ਦੇ ਸੀ.ਐਮ. ਦਿੱਲੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਵੰਡੇ ਗਏ। ਕਈ ਕਿਸਾਨਾਂ ਨੇ ਇਨ੍ਹਾਂ ਚੈੱਕਾਂ ਨੂੰ ਬਾਊਂਸ ਕਰਾਰ ਦਿੱਤਾ ਹੈ। ਕਿੰਨੇ ਕਿਸਾਨਾਂ ਦੇ ਚੈੱਕ ਬਾਊਂਸ ਹੋਏ ਹਨ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਹੈ।
- PTC NEWS