Sun, Oct 6, 2024
Whatsapp
ਪHistory Of Haryana Elections
History Of Haryana Elections

Garam Masala Benefits : ਖਾਣੇ ਦਾ ਸਵਾਦ ਵਧਾਉਣ ਦੇ ਨਾਲ-ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਾਹੇਵੰਦ ਹਨ ਗਰਮ ਮਸਾਲੇ, ਜਾਣੋ

ਗਰਮ ਮਸਾਲੇ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ, ਜਾਣੋ ਕਿਵੇਂ...

Reported by:  PTC News Desk  Edited by:  Dhalwinder Sandhu -- July 08th 2024 03:44 PM
Garam Masala Benefits : ਖਾਣੇ ਦਾ ਸਵਾਦ ਵਧਾਉਣ ਦੇ ਨਾਲ-ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਾਹੇਵੰਦ ਹਨ ਗਰਮ ਮਸਾਲੇ, ਜਾਣੋ

Garam Masala Benefits : ਖਾਣੇ ਦਾ ਸਵਾਦ ਵਧਾਉਣ ਦੇ ਨਾਲ-ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਾਹੇਵੰਦ ਹਨ ਗਰਮ ਮਸਾਲੇ, ਜਾਣੋ

Garam Masala Benefits: ਅੱਜਕਲ੍ਹ ਚਾਹੇ ਸ਼ਾਕਾਹਾਰੀ ਭੋਜਣ ਤਿਆਰ ਕਰਨਾ ਹੋਵੇ ਜਾ ਚਾਹੇ ਮਾਸਾਹਾਰੀ ਦੋਵਾਂ 'ਚ ਗਰਮ ਮਸਾਲੇ ਦੀ ਵਰਤੋਂ ਕੀਤੀ ਜਾਂਦੀ ਹੈ ਚਾਹੇ ਤੁਸੀਂ ਇਸ ਨੂੰ ਘਰ 'ਚ ਬਣਾਉਂਦੇ ਹੋ ਜਾਂ ਬਾਜ਼ਾਰ 'ਚੋਂ ਖਰੀਦਦੇ ਹੋ, ਗਰਮ ਮਸਾਲਾ ਖਾਣੇ 'ਚ ਬਹੁਤ ਜ਼ਿਆਦਾ ਵਰਤਿਆ ਜਾਂਦਾ ਹੈ। ਮਾਹਿਰਾਂ ਮੁਤਾਬਕ ਇਹ ਨਾ ਸਿਰਫ ਖਾਣੇ ਦਾ ਸਵਾਦ ਵਧਾਉਂਦਾ ਹੈ, ਸਗੋਂ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਤਾਂ ਆਓ ਜਾਣਦੇ ਹਾਂ ਗਰਮ ਮਸਾਲੇ ਦੀ ਵਰਤੋਂ ਕਰਨ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ।

ਪਾਚਨ ਤੰਤਰ ਨੂੰ ਸੁਧਾਰਨ 'ਚ ਮਦਦਗਾਰ 


ਜੇਕਰ ਤੁਸੀਂ ਆਪਣੇ ਪਾਚਨ ਨੂੰ ਸੁਧਾਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਭੋਜਣ 'ਚ ਗਰਮ ਮਸਾਲਾ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਅਜਿਹੇ ਗੁਣ ਪਾਏ ਜਾਣਦੇ ਹਨ, ਜੋ ਨਾਲ ਸਿਰਫ ਭੁੱਖ ਵਧਾਉਂਦੇ ਹਨ ਸਗੋਂ ਗੈਸ ਅਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ 'ਚ ਵੀ ਵੱਡੀ ਭੂਮਿਕਾ ਨਿਭਾਉਂਦੇ ਹਨ।

ਐਂਟੀਆਕਸੀਡੈਂਟਸ ਨਾਲ ਭਰਪੂਰ 

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਗਰਮ ਮਸਾਲੇ 'ਚ ਭਰਪੂਰ ਮਾਤਰਾ 'ਚ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਕਈ ਤਰ੍ਹਾਂ ਦੀਆਂ ਬੀਮਾਰੀਆਂ ਨਾਲ ਲੜਨ 'ਚ ਮਦਦ ਕਰਦੇ ਹਨ। ਨਾਲ ਹੀ ਇਸ ਨੂੰ ਸਰੀਰ ਦੀ ਸਮੁੱਚੀ ਸਿਹਤ ਨੂੰ ਵਧਾਉਣ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ।

ਮੈਟਾਬੋਲਿਜ਼ਮ ਨੂੰ ਬਣਾਈ ਰੱਖਣ 'ਚ ਮਦਦਗਾਰ  

ਮਾਹਿਰਾਂ ਮੁਤਾਬਕ ਗਰਮ ਮਸਾਲੇ ਨੂੰ ਮੈਟਾਬੋਲਿਜ਼ਮ ਨੂੰ ਵਧਾਉਣ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਮੌਜੂਦ ਕਾਲੀ ਮਿਰਚ, ਲੌਂਗ ਅਤੇ ਜੀਰੇ ਦੀ ਮਦਦ ਨਾਲ ਸਰੀਰ ਦੇ ਕਈ ਅੰਗਾਂ ਨੂੰ ਫਾਇਦਾ ਹੁੰਦਾ ਹੈ ਅਤੇ ਸਰੀਰ 'ਚ ਕਈ ਜ਼ਰੂਰੀ ਵਿਟਾਮਿਨ ਅਤੇ ਖਣਿਜਾਂ ਦੀ ਕਮੀ ਵੀ ਪੂਰੀ ਹੁੰਦੀ ਹੈ।

ਇਮਿਊਨਿਟੀ ਵਧਾਉਣ ਲਈ ਫਾਇਦੇਮੰਦ 

ਜੇਕਰ ਤੁਸੀਂ ਆਪਣੇ ਸਰੀਰ ਦੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਭੋਜਣ 'ਚ ਗਰਮ ਮਸਾਲੇ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਅਜਿਹੇ ਗੁਣ ਪਾਏ ਜਾਣਦੇ ਹਨ, ਜੋ ਮੌਸਮੀ ਬੀਮਾਰੀਆਂ, ਇਨਫੈਕਸ਼ਨ ਅਤੇ ਸਰਦੀ-ਖਾਂਸੀ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਭਾਰ ਘਟਾਉਣ 'ਚ ਮਦਦਗਾਰ 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੇ ਭੋਜਣ 'ਚ ਗਰਮ ਮਸਾਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਕਿਉਂਕਿ ਇਸ ਦਾ ਸੇਵਨ ਕਰਨ ਨਾਲ ਸਰੀਰ 'ਚ ਜਮ੍ਹਾ ਵਾਧੂ ਚਰਬੀ ਘੱਟ ਹੋਣ ਲੱਗਦੀ ਹੈ। ਨਾਲ ਹੀ ਇਸ ਦਾ ਸੇਵਨ ਸ਼ੁਗਰ ਅਤੇ ਕੋਲੈਸਟ੍ਰਾਲ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।

( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: CCTV Camera: ਘਰ ਦੀ ਸੁਰੱਖਿਆ ਲਈ CCTV ਕੈਮਰੇ ਖਰੀਦਣ ਸਮੇਂ ਕਿਹੜੀਆਂ ਗੱਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ? ਜਾਣੋ

- PTC NEWS

Top News view more...

Latest News view more...

PTC NETWORK