Wed, Jan 15, 2025
Whatsapp

ਕੁੰਵਰ ਵਿਜੇ ਪ੍ਰਤਾਪ ਦਾ ਭਰੋਸਾ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਆਪਣਾ ਫੈਸਲਾ : ਕੁਲਤਾਰ ਸਿੰਘ ਸੰਧਵਾਂ

Reported by:  PTC News Desk  Edited by:  Ravinder Singh -- January 26th 2023 03:14 PM
ਕੁੰਵਰ ਵਿਜੇ ਪ੍ਰਤਾਪ ਦਾ ਭਰੋਸਾ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਆਪਣਾ ਫੈਸਲਾ : ਕੁਲਤਾਰ ਸਿੰਘ ਸੰਧਵਾਂ

ਕੁੰਵਰ ਵਿਜੇ ਪ੍ਰਤਾਪ ਦਾ ਭਰੋਸਾ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਆਪਣਾ ਫੈਸਲਾ : ਕੁਲਤਾਰ ਸਿੰਘ ਸੰਧਵਾਂ

ਲੁਧਿਆਣਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਤੋਂ ਅਸਤੀਫੇ ਉਤੇ ਪ੍ਰਤੀਕਿਰਿਆ ਦਿੱਤੀ ਹੈ। ਸਪੀਕਰ ਨੇ ਇਸਨੂੰ ਕੁੰਵਰ ਵਿਜੇ ਪ੍ਰਤਾਪ ਦਾ ਆਪਣਾ ਫੈਸਲਾ ਦੱਸਿਆ ਹੈ ਤੇ ਮੈਂ ਅਜੇ ਤੱਕ ਉਨ੍ਹਾਂ ਨਾਲ ਗੱਲ ਨਹੀਂ ਕੀਤੀ ਹੈ।



ਸਪੀਕਰ ਸੰਧਵਾ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਗਣਤੰਤਰ ਦਿਵਸ ਮੌਕੇ ਸ਼ਹੀਦਾਂ ਨੂੰ ਸਮਰਪਿਤ ਕੰਧ ਦਾ ਉਦਘਾਟਨ ਕਰਨ ਪੁੱਜੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਿੱਥੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਦੂਜੇ ਪਾਸੇ ਕੁੰਵਰ ਵਿਜੇ ਪ੍ਰਤਾਪ ਬਾਰੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਭਰੋਸਾ ਕਮੇਟੀ ਤੋਂ ਅਸਤੀਫ਼ਾ ਦੇਣਾ ਉਨ੍ਹਾਂ ਦਾ ਆਪਣਾ ਫੈਸਲਾ ਹੈ। ਹਾਲਾਂਕਿ ਉਨ੍ਹਾਂ ਦੀ ਅਜੇ ਤੱਕ ਵਿਧਾਇਕ ਨਾਲ ਕੋਈ ਮੀਟਿੰਗ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ,ਚੰਡੀਗੜ੍ਹ ਤੇ ਮੋਹਾਲੀ ਦੀ ਟ੍ਰੈਫਿਕ ਪ੍ਰਭਾਵਿਤ

ਨੇ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਸਰਕਾਰ ਵੱਲੋਂ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਗਣਤੰਤਰ ਦਿਵਸ ਮੌਕੇ ਰਿਹਾਅ ਕਰਨ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸੇ ਤਰ੍ਹਾਂ ਉਨ੍ਹਾਂ ਦਿੱਲੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕੀਤੇ ਜਾਣ ਦੀ ਆਲੋਚਨਾ ਕੀਤੀ।

- PTC NEWS

Top News view more...

Latest News view more...

PTC NETWORK