Lakhimpur Violence: ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ 8 ਹਫਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਪਰ ਜ਼ਮਾਨਤ ’ਤੇ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਰੱਖਿਆ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੁਪਰੀਮ ਕੋਰਟ ਨੇ ਆਸ਼ੀਮ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ ’ਤੇ ਕੋਰਟ ਨੇ ਕੁਝ ਸ਼ਰਤਾਂ ਵੀ ਰੱਖਿਆ ਹਨ। ਜਿਸ ਮੁਤਾਬਿਕ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਇੱਕ ਹਫਤੇ ਦੇ ਅੰਦਰ ਯੂਪੀ ਛੱਡਣਾ ਹੋਵੇਗਾ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜ਼ਮਾਨਤ ਦੌਰਾਨ ਆਸ਼ੀਸ਼ ਮਿਸ਼ਰਾ ਨੂੰ ਯੂਪੀ ਅਤੇ ਦਿੱਲੀ ਤੋਂ ਬਾਹਰ ਰਹਿਣਾ ਹੋਵੇਗਾ। ਇਹ ਵੀ ਪੜ੍ਹੋ: ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ