Punjab Municipal Corporation Elections : ਪੰਜਾਬ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ, ਜਾਣੋ ਕਦੋਂ ਹੋਵੇਗੀ ਵੋਟਿੰਗ
Punjab Municipal Corporation Elections : ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਦੀਆਂ ਚੋਣਾਂ ਦਾ ਅੱਜ ਆਖਰੀ ਦਿਨ ਹੈ। ਅੱਜ ਉਮੀਦਵਾਰ ਦੁਪਹਿਰ 11 ਵਜੇ ਸ਼ਾਮ 3 ਵਜੇ ਤੱਕ ਆਪਣੀ ਨਾਮਜ਼ਦਗੀਆਂ ਭਰ ਸਕਦੇ ਹਨ।
ਦੱਸ ਦਈਏ ਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਮਿਸ਼ਨ ਵੱਲੋਂ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਅੱਜ ਦੁਪਹਿਰ 12 ਵਜੇ ਤੱਕ ਹਰ ਕੋਈ ਆਪਣੀ ਡਿਊਟੀ ਸੰਭਾਲ ਲਵੇਗਾ। ਕਮਿਸ਼ਨ ਵੱਲੋਂ ਉਸ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।
ਦੱਸ ਦਈਏ ਕਿ ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 21 ਦਸੰਬਰ ਨੂੰ ਹੋਣਗੀਆਂ।
ਨਗਰ ਨਿਗਮ ਚੋਣਾਂ ਵਿੱਚ ਕੁੱਲ 1,609 ਪੋਲਿੰਗ ਸਥਾਨ ਅਤੇ 3,717 ਪੋਲਿੰਗ ਸਟੇਸ਼ਨ ਹੋਣਗੇ, ਜਿਨ੍ਹਾਂ ਵਿੱਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਸਾਰੇ ਪੋਲਿੰਗ ਕੇਂਦਰਾਂ ਅਤੇ ਬੂਥਾਂ 'ਤੇ ਸੁਰੱਖਿਆ ਨਿਯਮਾਂ ਅਨੁਸਾਰ ਲੋੜੀਂਦੀ ਪੁਲਿਸ ਫੋਰਸ ਤੈਨਾਤ ਕੀਤੀ ਜਾਵੇਗੀ। ਚੋਣਾਂ ਦੌਰਾਨ ਕੁੱਲ 20,486 ਪੁਲਿਸ ਮੁਲਾਜ਼ਮ ਤੈਨਾਤ ਕੀਤੇ ਜਾਣਗੇ।
ਇਹ ਵੀ ਪੜ੍ਹੋ : Jagjit Singh Dallewal: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 17ਵੇਂ ਦਿਨ ਵੀ ਜਾਰੀ
- PTC NEWS