Wed, Jan 15, 2025
Whatsapp

Former CM Beant Singh Murder Case : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ , ਕਤਲ ਮਾਮਲੇ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ

ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ।

Reported by:  PTC News Desk  Edited by:  Aarti -- August 14th 2024 11:14 AM -- Updated: August 14th 2024 12:12 PM
Former CM Beant Singh Murder Case : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ , ਕਤਲ ਮਾਮਲੇ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ

Former CM Beant Singh Murder Case : ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ , ਕਤਲ ਮਾਮਲੇ ਦੇ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ

Former CM Beant Singh Murder Case : ਪੰਜਾਬ ਦੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ’ਚ ਦੋਸ਼ੀ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਜ਼ਮਾਨਤ ਦਿੱਤੀ ਗਈ ਹੈ। 

ਦੱਸ ਦਈਏ ਕਿ ਬੀਤੇ ਕਈ ਸਾਲਾਂ ਤੋਂ ਗੁਰਮੀਤ ਸਿੰਘ ਜੇਲ੍ਹ ’ਚ ਹਨ। ਉਨ੍ਹਾਂ ਦੇ ਵਕੀਲ ਵੱਲੋਂ ਦਾਇਰ ਜ਼ਮਾਨਤ ਅਰਜ਼ੀ ’ਚ ਕਿਹਾ ਸੀ ਕਿ ਗੁਰਮੀਤ ਦੀ ਪ੍ਰੀ-ਮੈਚਿਓਰ ਰਿਲੀਜ਼ਨ ਦੀ ਅਰਜ਼ੀ ’ਤੇ ਫੈਸਲਾ ਨਾ ਹੋਣ ਤੱਕ ਉਨ੍ਹਾਂ ਨੂੰ ਜ਼ਮਾਨਤ ਦਾ ਲਾਭ ਦੇਣਾ ਚਾਹੀਦਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗੁਰਮੀਤ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ ਜਿਸ ਤੋਂ ਬਾਅਦ ਹੀ ਉਹ ਜਲਦ ਜੇਲ੍ਹ ਤੋਂ ਬਾਅਦ ਆ ਜਾਣਗੇ।  

ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਮੀਤ ਸਿੰਘ ਸਾਲ 1995 ਤੋਂ ਜੇਲ੍ਹ ’ਚ ਸਜ਼ਾ ਕੱਟ ਰਹੇ ਹਨ। ਅਦਾਲਤ ਨੇ ਜੁਲਾਈ 2007 ’ਚ ਪੰਜਾਬ ਦੇ ਸਾਬਕਾ ਸੀਐੱਮ ਮਰਹੂਮ ਬੇਅੰਤ ਸਿੰਘ ਦੇ ਕਤਲ ਕੇਸ ’ਚ ਬੰਦੀ ਸਿੰਘ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜ੍ਹੋ: High Alert On Independence Day : ਆਜ਼ਾਦੀ ਦਿਹਾੜੇ 'ਤੇ ਦਿੱਲੀ ਤੇ ਪੰਜਾਬ 'ਚ ਆਤਮਘਾਤੀ ਹਮਲੇ ਦੀ ਸੂਚਨਾ, ਹਾਈ ਅਲਰਟ ਜਾਰੀ

- PTC NEWS

Top News view more...

Latest News view more...

PTC NETWORK