ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਚੰਗਾ ਮਾਹੌਲ ਦੇਣ ਦੀ ਬਜਾਏ ਪੰਜਾਬ ਨੂੰ ਗੈਂਗਸਟਰਵਾਦ ਦੀ ਅੱਗ ਵਿੱਚ ਧੱਕ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਡ ਆਰਡਰ ਦੀ ਸਥਿਤੀ ਡਾਵਾਂਡੋਲ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਛੋਟਾ ਵਪਾਰੀ ਵੀ ਸੁਰੱਖਿਅਤ ਮਹਿਸੂਸ ਨਹੀ ਕਰ ਰਿਹਾ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚੋਂ ਸਨਅਤਕਾਰ ਭੱਜ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਨਅਤਕਾਰਾਂ ਲਈ ਕੋਈ ਨਵੀਂ ਨੀਤੀ ਨਹੀ ਬਣਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਨਵੀਆਂ ਸਕੀਮਾਂ ਦੇਣੀਆਂ ਚਾਹੀਦੀਆ ਸਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਢਹਿ-ਢੇਰੀ ਹੋ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਕਾਇਮ ਰੱਖਣਾ ਪੰਜਾਬ ਦੇ ਸੀਐਮ ਦੀ ਜ਼ਿੰਮੇਵਾਰੀ ਹੁੰਦੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਨ ਦੀ ਲੋੜ ਹੈ।