Sukhbir Singh Badal ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਕੀਤਾ ਗਿਆ ਜਨਤਕ, ਕਿਹਾ- ਦਾਸ ਗੁਰੂ ਘਰ ਦਾ ਨਿਮਾਣਾ ਸੇਵਕ...
Sukhbir Singh Badal News : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦਿੱਤਾ ਸੀ। ਇਨ੍ਹਾਂ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪਬ੍ਰੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਸਪਸ਼ਟੀਕਰਨ ਦਿੱਤਾ ਗਿਆ ਸੀ ਜਿਸ ਨੂੰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਜਨਤਕ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ।
ਸੁਖਬੀਰ ਸਿੰਘ ਬਾਦਲ ਦਾ ਸਪਸ਼ਟੀਕਰਨ
ਇਸ ਸਪਸ਼ਟੀਕਰਨ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਾਸ ਸਾਰੀਆਂ ਭੁੱਲਾਂ-ਚੁੱਕਾਂ ਦਾ ਬਿਨਾਂ ਸ਼ਰਤ ਤੋਂ ਖਿਮਾ ਜਾਚਕ ਹੈ। ਉਹ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ’ਚ ਪਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗੁਰਮਤਿ ਪੰਰਪਵਾਰਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸ਼ਾਤੀ ਖਿੜ੍ਹੇ ਮੱਥੇ ਪ੍ਰਵਾਨ ਕਰਨਗੇ। ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ’ਚ ਰੱਖੇ।
ਐਸਜੀਪੀਸੀ ਦਾ ਸਪਸ਼ਟੀਕਰਨ
ਦੂਜੇ ਪਾਸੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪਸ਼ਟੀਕਰਨ ’ਚ ਕਿਹਾ ਕਿ 24 ਸਤੰਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ’ਚ ਗੁਰਮਤਾ ਕੀਤਾ ਗਿਆ ਸੀ ਜਿਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ’ਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ।
ਇਹ ਇਸ਼ਤਿਹਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਆਦੇਸ਼ ਦੇ ਸਤਿਕਾਰ, ਬੇਅਦਬਦੀਆਂ ਸਬੰਧੀ ਪਸਚਾਤਾਪ ਵਜੋਂ ਗੁਰਦੁਆਰਾ ਕਮੇਟੀਆਂ ਤੇ ਸਭਾ ਸੁਸਾਇਟੀਆਂ ਨੂੰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੀ ਅਪੀਲ, ਬੇਦਅਬੀ ਦੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣ ਅਤੇ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਣਾਉਣ ਦੀ ਅਪੀਲ ਆਦਿਨ ਨਾਲ ਸਬੰਧੰਤ ਸਨ।
ਸੁਖਬੀਰ ਸਿੰਘ ਬਾਦਲ ਨੇ 15 ਦਿਨਾਂ ’ਚ ਦੇਣਾ ਸੀ ਸਪਸ਼ਟੀਕਰਨ
ਦੱਸਣਯੋਗ ਹੈ ਕਿ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ’ਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ 15 ਦਿਨਾਂ ’ਚ ਸਪਸ਼ਟੀਕਰਨ ਮੰਗਿਆ ਸੀ।
ਸੰਗਤ ਕਰ ਰਹੀ ਸੀ ਲਗਾਤਾਰ ਮੰਗ
ਇਸ ਹੁਕਮਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਜੁਲਾਈ 2024 ਨੂੰ ਬੰਦ ਲਿਫਾਫਾ ’ਚ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ’ਤੇ ਦਿੱਤਾ ਗਿਆ ਜਿਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫੇ ਦੀ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਪਸ਼ਟੀਕਰਨ ਨੂੰ ਜਨਤਕ ਕੀਤਾ ਗਿਆ।
ਇਹ ਵੀ ਪੜ੍ਹੋ : Punjab Weather Today : ਪੰਜਾਬ ’ਚ ਮਾਨਸੂਨ ਮੁੜ ਪਿਆ ਸੁਸਤ; ਹੁੰਮਸ ਤੋਂ ਬੈਚੇਨ ਲੋਕ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ ਕਿਉਂ ਹੋਈ ਗਲਤ ?
- PTC NEWS